22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਕੇਂਦਰੀ ਜੇਲ੍ਹ ਦੇ ਕੈਦੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ

Ad Position 21
No active advertisement
ਅਜੀਤ ਡੈਸਕ 19-05-2026
ਫ਼ਰੀਦਕੋਟ, 18 ਮਈ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਜੇਲ੍ਹ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਜੇਲ੍ਹ 'ਚ ਨਜ਼ਰਬੰਦ ਇਕ ਕੈਦੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਕੈਦੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਕਰਮਜੀਤ ਸਿੰਘ ਭੁੱਲਰ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ, ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੀ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਕੈਦੀ ਜਰਨੈਲ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਪਾਸੋਂ ਕਥਿਤ ਤੌਰ 'ਤੇ 2.25 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਲਿਫ਼ਾਫ਼ਾ ਬਰਾਮਦ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਕਥਿਤ ਦੋਸ਼ੀ ਕੈਦੀ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਸਬ ਤਹਿਸੀਲ ਸਾਦਿਕ ਵਿਖੇ ਧਰਨਾ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ
Ad Position 24