22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸ਼ਹਿਰ 'ਚ ਕੂੜੇ ਦੇ ਢੇਰ ਲੱਗਣ ਕਾਰਨ ਬਿਮਾਰੀਆਂ ਫ਼ੈਲਣ ਦਾ ਡਰ- ਅਮਰਜੀਤ ਸਿੰਘ ਧਨੌਲਾ

Ad Position 21
No active advertisement
ਅਜੀਤ ਡੈਸਕ 19-05-2026
ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਰਿਪਬਲਿੰਕਨ ਪਾਰਟੀ ਆਫ਼ ਇੰਡੀਆ ਦੇ ਪ੍ਰਧਾਨ ਅਮਰਜੀਤ ਸਿੰਘ ਧਨੌਲਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਿਊਾਸੀਪਲ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਵਿਚ ਕੂੜੇ ਦੇ ਢੇਰ ਦਿਨੋਂ ਦਿਨ ਵੱਧ ਰਹੇ ਹਨ ਪਰ ਅਜੇ ਤੱਕ ਸਰਕਾਰ ਅਤੇ ਪ੍ਰਸ਼ਾਸਨ ਦੇ ਕੰਨਾਂ 'ਤੇ ਕੋਈ ਜੂੰ ਨਹੀਂ ਸਰਕੀ, ਸਰਕਾਰ ਅਤੇ ਪ੍ਰਸ਼ਾਸਨ ਅਜੇ ਵੀ ਸੁੱਤਾ ਪਿਆ ਹੈ | ਉਸ ਵੇਲੇ ਜਾਗ ਆਵੇਗੀ ਜਦੋਂ ਸ਼ਹਿਰ ਵਿਚ ਬਿਮਾਰੀਆਂ ਫ਼ੈਲ ਗਈਆਂ | ਫ਼ਰੀਦਕੋਟ ਸ਼ਹਿਰ ਦੀ ਗੱਲ ਨਹੀਂ ਪੰਜਾਬ ਦੇ ਬਾਕੀ ਸ਼ਹਿਰਾਂ ਦਾ ਵੀ ਇਹੋ ਹਾਲ ਹੈ | ਸਰਕਾਰ ਮਿਊਾਸੀਪਲ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ, ਮੁਲਾਜ਼ਮਾਂ ਦੀਆਂ ਮੰਗਾਂ ਜਾਇਜ਼ ਹਨ ਸਫ਼ਾਈ ਸੇਵਕਾਂ ਨੂੰ ਪੱਕੇ ਕਰਨ ਦੀ ਵੀ ਮੰਗ ਜਾਇਜ਼ ਹੈ | ਸਫ਼ਾਈ ਜ਼ਰੂਰੀ ਸੇਵਾਵਾਂ ਦਾ ਵਿਸ਼ਾ ਹੈ ਸਰਕਾਰ ਨੂੰ ਇਨ੍ਹਾਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ | ਅੱਜ ਹੜਤਾਲ ਦਾ 12ਵਾਂ ਦਿਨ ਹੈ ਅਗਰ ਇਸੇ ਤਰ੍ਹਾਂ ਹੜਤਾਲ ਚੱਲਦੀ ਰਹੀ ਤਾਂ ਉਹ ਦਿਨ ਦੂਰ ਨਹੀਂ ਜਦ ਸ਼ਹਿਰਾਂ ਵਿਚ ਬਿਮਾਰੀਆਂ ਦੀ ਭਰਮਾਰ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਅਨਿ੍ਹਆ ਦੇ ਖਿਲਾਫ਼ ਲੜਦੀ ਆਈ ਹੈ ਅਤੇ ਲੜਦੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਮਿਮਿਟ ਕਾਲਜ ਵਿਖੇ ਦਾਖ਼ਲਾ ਲੈਣ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਸਬ ਤਹਿਸੀਲ ਸਾਦਿਕ ਵਿਖੇ ਧਰਨਾ
Ad Position 24