22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮੱਧਵਰਗੀ ਲੋਕ ਵਾਟਰ ਸਪਲਾਈ ਦਾ ਗੰਦਾ ਪਾਣੀ ਪੀਣ ਲਈ ਮਜਬੂਰ- ਦਰਸ਼ਨ ਸਿੰਘ ਢਿੱਲਵਾਂ <br/>

Ad Position 21
No active advertisement
ਅਜੀਤ ਡੈਸਕ 19-05-2026
ਜੈਤੋ, 18 ਮਈ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਦੇ ਵਾਟਰ ਵਰਕਸ ਤੋਂ ਲੋਕਾਂ ਨੂੰ ਮਿਲਣ ਵਾਲੇ ਗੰਦੇ ਪੀਣ ਵਾਲੇ ਪਾਣੀ ਨੂੰ ਲੈ ਕੇ ਕਾਂਗਰਸ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ” ਨੇ ਜੈਤੋ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ 'ਤੇ ਗੰਭੀਰ ਦੋਸ਼ ਲਗਾਏ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਲੋਕਾਂ ਦੀ ਸਿਹਤ ਨੂੰ ਲੈ ਕੇ ਬਿਲਕੁਲ ਵੀ ਸੰਜੀਦਾ ਨਹੀਂ ਹੈ ਅਤੇ ਸ਼ਹਿਰ ਦੇ ਕਰੀਬ 30 ਹਜ਼ਾਰ ਲੋਕਾਂ ਦੀ ਸਿਹਤ ਨਾਲ ਸਿੱਧਾ ਖਿਲਵਾੜ ਕੀਤਾ ਜਾ ਰਿਹਾ ਹੈ | ਉਨ੍ਹਾਂ ਅੱਜ ਜੈਤੋ ਦੇ ਬਠਿੰਡਾ ਰੋਡ 'ਤੇ ਬਣੇ ਵਾਟਰ ਵਰਕਸ ਵਿਖੇ ਪਹੁੰਚ ਕੇ ਪੀਣਯੋਗ ਪਾਣੀ ਦਾ ਨਿਰਖਣ ਕੀਤਾ ਤੇ ਕਿਹਾ ਕਿ ਮੱਧ ਵਰਗੀ ਅਤੇ ਆਮ ਪਰਿਵਾਰਾਂ ਲਈ ਪੀਣਯੋਗ ਪਾਣੀ ਦਾ ਮੁੱਖ ਸਰੋਤ ਵਾਟਰ ਵਰਕਸ ਹੈ, ਪਰ ਉੱਥੋਂ ਆ ਰਿਹਾ ਪਾਣੀ ਬਿਲਕੁਲ ਗੰਦਲਾ ਅਤੇ ਬਦਬੂਦਾਰ ਹੈ | ਵਾਟਰ ਵਰਕਸ ਦੀ ਲੰਮੇ ਸਮੇਂ ਤੋਂ ਢੰਗ ਨਾਲ ਸਫ਼ਾਈ ਨਾ ਹੋਣ ਕਾਰਨ ਡਿੱਗੀਆਂ ਵਿਚ ਘਾਹ-ਫੂਸ ਉੱਗਿਆ ਹੋਇਆ ਹੈ ਅਤੇ ਚਾਰੋਂ ਪਾਸੇ ਗੰਦਗੀ ਫ਼ੈਲੀ ਹੋਈ ਹੈ, ਜਿਸ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਦਰਸ਼ਨ ਸਿੰਘ ਢਿੱਲਵਾਂ ਨੇ ਕਿਹਾ ਕਿ ਲੋਕ ਮਜਬੂਰੀ ਵਿਚ ਇਹ ਗੰਦਾ ਪਾਣੀ ਵਰਤਣ ਅਤੇ ਪੀਣ ਲਈ ਮਜਬੂਰ ਹਨ | ਜਿਸ ਕਾਰਨ ਗੰਦੇ ਪਾਣੀ ਕਾਰਨ ਪੇਟ ਅਤੇ ਚਮੜੀ ਨਾਲ ਸੰਬੰਧਿਤ ਬਿਮਾਰੀਆਂ ਫ਼ੈਲਣ ਦਾ ਖਤਰਾ ਲਗਾਤਾਰ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਇਸ ਮਸਲੇ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ | ਉਨ੍ਹਾਂ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਤੁਰੰਤ ਵਾਟਰ ਵਰਕਸ ਦੀ ਵਿਸ਼ੇਸ਼ ਸਫ਼ਾਈ ਕਰਵਾਈ ਜਾਵੇ, ਪਾਣੀ ਦੀ ਗੁਣਵੱਤਾ ਦੀ ਜਾਂਚ ਕਰਵਾ ਕੇ ਲੋਕਾਂ ਨੂੰ ਸਾਫ ਅਤੇ ਪੀਣਯੋਗ ਪਾਣੀ ਮੁਹੱਈਆ ਕਰਵਾਇਆ ਜਾਵੇ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਹੋ ਰਹੀ ਲਾਪਰਵਾਹੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਬਲਦੇਵ ਸਿੰਘ ਕਲਿਆਣ ਸਾਬਕਾ ਵਿਧਾਇਕ, ਜਗਜੀਤ ਸਿੰਘ ਪ੍ਰਧਾਨ ਝੱਖੜਵਾਲਾ, ਕਮਲ ਬਾਂਗੜੀ, ਦਰਸ਼ਨ ਸਿੰਘ ਸਹੋਤਾ, ਕਪਿਲ ਕੁਮਾਰ, ਨੀਸ਼ੂ ਕੁਮਾਰ, ਵਿੱਕੀ, ਹਰਬੰਸ ਸਿੰਘ, ਲਖਵਿੰਦਰ ਸਿੰਘ ਰੋੜੀਕਪੂਰਾ, ਮਿੱਠੂ ਰਾਮ ਅਤੇ ਹਰਪਾਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਕੂਲ ਜੈਤੋ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਬੋਰਡ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਮਾਊਾਟ ਲਰਨਿੰਗ ਜੂਨੀਅਰ ਸਕੂਲ ਨੇ ਫ਼ਨਆਇਲੈਂਡ ਵਾਟਰ ਪਾਰਕ ਦੀ ਸਕੂਲੀ ਯਾਤਰਾ ਕਰਵਾਈ <br/>
Ad Position 24