22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪਿੰਡ ਕਰੀਰਵਾਲੀ ਵਿਖੇ ਕਿ੍ਕਟ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼

Ad Position 21
No active advertisement
ਅਜੀਤ ਡੈਸਕ 19-05-2026
ਜੈਤੋ, 18 ਮਈ (ਗੁਰਮੀਤਪਾਲ ਰੋੜੀਕਪੂਰਾ)-ਪਿੰਡ ਕਰੀਰਵਾਲੀ ਵਿਚ ਕਰਵਾਇਆ ਜਾ ਰਿਹਾ ਕਿ੍ਕਟ ਟੂਰਨਾਮੈਂਟ ਬੜੇ ਹੀ ਉਤਸ਼ਾਹ ਅਤੇ ਜੋਸ਼ ਨਾਲ ਸ਼ੁਰੂ ਹੋਇਆ | ਟੂਰਨਾਮੈਂਟ ਦਾ ਉਦਘਾਟਨ ਸੰਤ ਰਿਸ਼ੀ ਰਾਮ ਜੀ ਜਲਾਲ ਵਾਲੇ ਪ੍ਰਧਾਨ ਮਾਤਾ ਅਮਰ ਕੌਰ ਚੈਰੀਟੇਬਲ ਅੱਖਾਂ ਦਾ ਹਸਪਤਾਲ ਜੈਤੋ, ਸਮੂਹ ਨਗਰ ਨਿਵਾਸੀਆਂ ਅਤੇ ਪਿੰਡ ਦੀ ਪੰਚਾਇਤ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਪਿੰਡ ਕਰੀਰਵਾਲੀ ਦੀ ਕਿ੍ਕਟ ਕਮੇਟੀ ਵਲੋਂ ਟੂਰਨਾਮੈਂਟ ਵਿਚ ਭਾਗ ਲੈ ਰਹੀਆਂ ਟੀਮਾਂ ਲਈ ਬਹੁਤ ਹੀ ਵਧੀਆ ਅਤੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ | ਖਿਡਾਰੀਆਂ ਲਈ ਰਹਿਣ-ਸਹਿਣ, ਪੀਣ ਵਾਲੇ ਪਾਣੀ ਅਤੇ ਹੋਰ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ, ਜਿਸ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ | ਉਦਘਾਟਨੀ ਸਮਾਗਮ ਦੌਰਾਨ ਸੰਤ ਰਿਸ਼ੀ ਰਾਮ ਜੀ ਜਲਾਲ ਵਾਲਿਆਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਮੇਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦੇ ਹਨ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਦੇ ਹਨ | ਪਹਿਲੇ ਦਿਨ ਹੋਏ ਮੁਕਾਬਲਿਆਂ ਵਿਚ ਖ਼ਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦਰਸ਼ਕਾਂ ਦਾ ਦਿਲ ਜਿੱਤ ਲਿਆ | ਇਸ ਮੌਕੇ ਸਰਪੰਚ ਜਸਪਾਲ ਸਿੰਘ ਗੋਰਾ, ਹਰਚਰਨ ਸਿੰਘ ਬਾਠ ਸਾਬਕਾ ਸਰਪੰਚ, ਜਸਵਿੰਦਰ ਸਿੰਘ ਬਾਠ, ਜਲੌਰ ਸਿੰਘ ਬਾਠ, ਵਾਜਪਾਈ ਬਾਠ, ਗੁਰਮੀਤ ਸਿੰਘ ਬਰਾੜ, ਕੁਲਬੀਰ ਸਿੰਘ, ਗੁਰਜੀਤ ਸਿੰਘ ਬਾਠ, ਜੱਸਾ ਗਿੱਲ, ਮਨਕੰਵਲ ਸਿੰਘ, ਬੇਅੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਖਿਡਾਰੀ ਤੇ ਖੇਡ ਪ੍ਰੇਮੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਿਆਨੀ ਜ਼ੈਲ ਸਿੰਘ ਐਵੇਨਿਊ ਵਾਸੀਆਂ ਦੀ ਮੀਟਿੰਗ ਅਗਲੀ ਖ਼ਬਰ ਤੰਬਾਕੂ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ
Ad Position 24