22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਗਿਆਨੀ ਜ਼ੈਲ ਸਿੰਘ ਐਵੇਨਿਊ ਵਾਸੀਆਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 19-05-2026
ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਗਿਆਨੀ ਜ਼ੈਲ ਸਿੰਘ ਐਵਨਿਊ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਐਡਵੋਕੋਟ ਗੁਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਐਵਨਿਊ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਸਬੰਧੀ ਮੀਟਿੰਗ ਕੀਤੀ ਗਈ | ਮੀਟਿੰਗ 'ਚ ਬੁਲਾਰਿਆਂ ਨੇ ਕਿਹਾ ਕਿ ਐਵਨਿਊ ਦੀਆਂ ਸੜਕਾਂ ਟੁੱਟੀਆਂ ਹੋਣ ਦੇ ਕਾਰਨ ਐਵਨਿਊ ਨਿਵਾਸੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਐਵਨਿਊ ਨਿਵਾਸੀਆਂ ਦੇ ਬਹੁਤੇ ਘਰਾਂ ਵਿਚ ਪੀਣ ਵਾਲਾ ਪਾਣੀ ਸਹੀ ਢੰਗ ਨਾਲ ਨਾ ਪੁੱਜਣ ਕਾਰਨ, ਐਵਨਿਊ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਦਿੱਕਤ ਪੇਸ਼ ਆ ਰਹੀ ਹੈ | ਉਨ੍ਹਾਂ ਕਿਹਾ ਕਿ ਐਵਨਿਊ ਦੀਆਂ ਸੜਕਾਂ 'ਤੇ ਪ੍ਰੀਮਿਕਸ ਪਾਉਣ ਸਬੰਧੀ ਅਤੇ ਐਵਨਿਊ ਵਿਚ ਨਵੀਂ ਪਾਣੀ ਦੀ ਟੈਂਕੀ ਦਾ ਨਿਰਮਾਣ ਕਰਨ ਸਬੰਧੀ ਪਹਿਲਾਂ ਵੀ ਕਈ ਵਾਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨੂੰ ਮੰਗ ਪੱਤਰ ਦਿੱਤਾ ਗਿਆ ਹੈ, ਪੰ੍ਰਤੂ ਅਜੇ ਤੱਕ ਕੋਈ ਸੁਣਵਾਈ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਲਿਤ ਮੋਹਨ ਗੁਪਤਾ ਵਲੋਂ ਆਪਣੇ ਕਾਰਜਕਾਲ ਦੌਰਾਨ ਐਵਨਿਊ ਵਿਖੇ ਕੰਮ ਕਰਦੇ ਮਾਲੀਆਂ ਦੀ ਤਨਖਾਹ ਅਤੇ ਪਾਰਕਾਂ ਦੇ ਰੱਖ ਰਖਾਵ ਲਈ 32 ਹਜ਼ਾਰ ਰੁਪਏ ਮਹੀਨੇ ਦਿੱਤੇ ਜਾਂਦੇ ਸਨ ਜੋ ਗੁਰਤੇਜ ਸਿੰਘ ਖੋਸਾ ਚੇਅਰਮੈਨ ਨਗਰ ਸੁਧਾਰ ਟਰੱਸਟ ਵੇਲੇ ਵੀ ਮਿਲਦੇ ਰਹੇ, ਪ੍ਰੰਤੂ ਮੌਜੂਦਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨੇ ਬੰਦ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਮੇਨ ਮੰਗਾਂ ਸਬੰਧੀ ਇਕ ਹਫ਼ਤੇ ਦੇ ਅੰਦਰ ਅੰਦਰ ਕੋਈ ਠੋਸ ਕਾਰਵਾਈ ਨਾ ਕੀਤੀ ਤਾਂ ਸਮੂਹ ਐਵਨਿਊ ਨਿਵਾਸੀਆਂ ਵਲੋਂ ਪਰਿਵਾਰ ਸਮੇਤ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦੇ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਮੇਨ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਵੀ ਮੰਗ ਪੱਤਰ ਦਿੱਤਾ ਜਾਵੇਗਾ | ਇਸ ਮੌਕੇ ਐਵਨਿਊ ਦੇ ਸਕੱਤਰ ਸਤਵੰਤ ਸਿੰਘ ਸੰਧੂ ਅਤੇ ਐਵਨਿਊ ਦੇ ਖਜ਼ਾਨਚੀ ਮਨਦੀਪ ਸਿੰਘ ਕਪੂਰ ਤੋਂ ਇਲਾਵਾ ਗਿਆਨੀ ਜ਼ੈਲ ਸਿੰਘ ਐਵਨਿਊ ਵੈਲਫ਼ੇਅਰ ਸੁਸਾਇਟੀ ਦੇ ਸਮੂਹ ਮੈਂਬਰ ਹਾਜ਼ਰ ਸਨ | ਮੀਟਿੰਗ ਦੌਰਾਨ ਸਰਬ ਸੰਮਤੀ ਦੇ ਨਾਲ ਮੌਜੂਦਾ ਕਮੇਟੀ ਦਾ ਕਾਰਜਕਾਲ 6 ਮਹੀਨੇ ਦੇ ਲਈ ਵਧਾਇਆ ਗਿਆ ਅਤੇ ਐਵਨਿਊ ਦੇ ਨਿਵਾਸੀ ਅਸ਼ੋਕ ਕੁਮਾਰ ਮੌਂਗਾ ਨੂੰ ਕਾਰਜਕਾਰੀ ਖ਼ਜ਼ਾਨਚੀ ਲਗਾਇਆ ਗਿਆ
Ad Position 22
No active advertisement
ਪਿਛਲੀ ਖ਼ਬਰ ਜੇਠ ਸੰਕਰਾਂਤੀ 'ਤੇ ਗੋਪਾਲ ਗਊਸ਼ਾਲਾ ਵਿਖੇ ਹਵਨ ਯੱਗ ਕਰਵਾਇਆ ਅਗਲੀ ਖ਼ਬਰ ਪਿੰਡ ਕਰੀਰਵਾਲੀ ਵਿਖੇ ਕਿ੍ਕਟ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼
Ad Position 24