22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਕੌਂਸਲ ਜੈਤੋ ਦੀਆਂ ਚੋਣਾਂ ਲਈ 73 ਵਿਚੋਂ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹੋਏ ਰੱਦ

Ad Position 21
No active advertisement
ਅਜੀਤ ਡੈਸਕ 19-05-2026
ਜੈਤੋ, 18 ਮਈ (ਗੁਰਮੀਤਪਾਲ ਰੋੜੀਕਪੂਰਾ/ਗੁਰਚਰਨ ਗਾਬੜੀਆ) - ਨਗਰ ਕੌਂਸਲ ਜੈਤੋ ਦੀਆਂ ਚੋਣਾਂ ਲਈ ਕੁੱਲ 73 ਉਮੀਦਵਾਰ ਮੈਦਾਨ ਵਿਚ ਆਏ ਸਨ, ਜਿਨ੍ਹਾਂ ਵਿਚੋਂ ਜਾਂਚ ਦੌਰਾਨ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵੱਖ-ਵੱਖ ਕਾਰਨਾਂ ਕਰਕੇ ਰੱਦ ਹੋਏ ਹਨ | ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਐਲਾਨੀਆਂ ਗਈਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਜੈਤੋ 'ਚ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਅਜ਼ਾਦ ਉਮੀਦਵਾਰਾਂ ਵਲੋਂ ਕੁੱਲ 73 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਕਾਗਜ਼ ਸਹਾਇਕ ਰਿਟਰਨਿੰਗ ਅਫ਼ਸਰ ਵਿਕਰਮਜੀਤ ਬਾਂਸਲ ਕੋਲ ਜਮ੍ਹਾਂ ਕਰਵਾਏ ਗਏ | ਅੱਜ 73 ਵਿਚੋਂ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਈਆਂ ਹਨ | ਨਾਮਜ਼ਦਗੀਆਂ ਵਿਚ ਕਾਂਗਰਸ ਪਾਰਟੀ ਦੇ 6, ਸ਼੍ਰੋਮਣੀ ਅਕਾਲੀ ਦਲ (ਬ) ਦੇ 4, ਆਮ ਆਦਮੀ ਪਾਰਟੀ ਦੇ 3, ਭਾਰਤੀ ਜਨਤਾ ਪਾਰਟੀ ਦੇ 2 ਅਤੇ ਇਕ ਆਜ਼ਾਦ ਉਮੀਦਵਾਰ ਦਾ ਨਾਮ ਸ਼ਾਮਲ ਹੈ | ਨਾਮਜ਼ਦਗੀ ਪੱਤਰਾਂ ਦੀ ਜਾਂਚ ਤੋਂ ਬਾਅਦ ਹੁਣ ਬਾਕੀ ਰਹਿੰਦੇ ਉਮੀਦਵਾਰ ਚੋਣ ਮੈਦਾਨ ਵਿਚ ਆਪਣੀ ਕਿਸਮਤ ਅਜ਼ਮਾਉਣਗੇ | ਚੋਣੀ ਮਾਹੌਲ ਦਿਨੋਂ-ਦਿਨ ਗਰਮ ਹੋ ਰਿਹਾ ਹੈ ਅਤੇ ਸਿਆਸੀ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਮੁਹਿੰਮ ਨੂੰ ਤੇਜ਼ ਕੀਤਾ ਜਾ ਰਿਹਾ ਹੈ | ਚੋਣ ਪ੍ਰਕਿਰਿਆ ਦੇ ਅਗਲੇ ਪੜਾਅ ਤਹਿਤ ਉਮੀਦਵਾਰਾਂ ਵਲੋਂ ਨਾਮ ਵਾਪਸ ਲੈਣ ਦੀ ਕਾਰਵਾਈ ਤੋਂ ਬਾਅਦ ਅੰਤਿਮ ਤਸਵੀਰ ਸਾਫ਼ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਸਾਂਝਾ ਚੇਤਨਾ ਮੰਚ ਮਲੋਟ ਸਮੂਹ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਅਗਲੀ ਖ਼ਬਰ ਮੈਕਰੋ ਗਲੋਬਲ ਵਲੋਂ 12ਵੀਂ ਦੇ ਸੀ.ਬੀ.ਐਸ.ਈ. ਤੇ ਪੀ.ਐਸ.ਈ.ਬੀ. ਦੇ ਸਫਲ ਵਿਦਿਆਰਥੀਆਂ ਨੂੰ ਵਧਾਈ-ਗੁਰਮਿਲਾਪ ਸਿੰਘ ਡੱਲ...
Ad Position 24