22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਚੋਣ ਆਬਜ਼ਰਵਰ ਨੇ ਜ਼ਿਲ੍ਹਾ ਚੋਣ ਅਫ਼ਸਰ, ਐਸ.ਐਸ.ਪੀ ਤੇ ਏ.ਡੀ.ਸੀ. ਨਾਲ ਕੀਤੀ <br/>

Ad Position 21
No active advertisement
ਅਜੀਤ ਡੈਸਕ 19-05-2026
ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਨਗਰ ਕੌਂਸਲ ਚੋਣਾਂ-2026 ਨੂੰ ਸੁਚੱਜੇ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵਲੋਂ ਨਿਯੁਕਤ ਚੋਣ ਆਬਜਰਵਰ ਰੁਬਿੰਦਰਜੀਤ ਸਿੰਘ ਬਰਾੜ ਵਲੋਂ ਜ਼ਿਲ੍ਹੇ ਨਾਲ ਸਬੰਧਿਤ ਚੋਣ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਐਸ.ਪੀ. ਡਾ. ਪ੍ਰਗਿਆ ਜੈਨ, ਵਧੀਕ ਡਿਪਟੀ ਕਮਿਸ਼ਨਰ ਸੰਦੀਪ ਮਲਹੋਤਰਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਮੀਟਿੰਗ ਦੌਰਾਨ ਚੋਣ ਪ੍ਰਕਿਰਿਆ ਨਾਲ ਸਬੰਧਿਤ ਪ੍ਰਬੰਧਾਂ, ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ | ਚੋਣ ਆਬਜਰਵਰ ਰੁਬਿੰਦਰਜੀਤ ਸਿੰਘ ਬਰਾੜ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਵਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਚੋਣਾਂ ਸ਼ਾਂਤੀਪੂਰਨ ਅਤੇ ਨਿਰਵਿਘਨ ਢੰਗ ਨਾਲ ਸਮਾਪਤ ਹੋ ਸਕਣ | ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਹਰ ਪੜਾਅ 'ਤੇ ਪੂਰੀ ਪਾਰਦਰਸ਼ਤਾ, ਸੁਰੱਖਿਆ ਬਣਾਈ ਰੱਖੀ ਜਾਵੇ ਤਾਂ ਜੋ ਵੋਟਰਾਂ/ ਉਮੀਦਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਸੰਵੇਦਨਸ਼ੀਲ ਥਾਵਾਂ 'ਤੇ ਵਿਸ਼ੇਸ਼ ਨਿਗਰਾਨੀ ਰੱਖਣ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ | ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਚੋਣ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ ਤੇ ਵੋਟਰਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਚੋਣਾਂ ਸਬੰਧੀ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਤੋਂ ਜਾਣੂ ਕਰਵਾਇਆ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵਿਸ਼ੇਸ਼ ਸਰਸਰੀ ਸੁਧਾਈ ਸੰਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਅਗਲੀ ਖ਼ਬਰ ਸਾਂਝਾ ਚੇਤਨਾ ਮੰਚ ਮਲੋਟ ਸਮੂਹ ਜਥੇਬੰਦੀਆਂ ਦੀ ਸਾਂਝੀ ਮੀਟਿੰਗ
Ad Position 24