22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵਿਸ਼ੇਸ਼ ਸਰਸਰੀ ਸੁਧਾਈ ਸੰਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 19-05-2026
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ | ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿੱਤ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਵਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨਾਲ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੇ ਸੰਬੰਧ ਵਿਚ ਮੀਟਿੰਗ ਕੀਤੀ ਗਈ | ਜ਼ਿਲ੍ਹਾ ਚੋਣ ਅਫ਼ਸਰ ਨੇ ਮੀਟਿੰਗ ਵਿਚ ਹਾਜ਼ਰ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਸ਼ਡਿਊਲ ਅਨੁਸਾਰ 25 ਜੂਨ ਤੋਂ 24 ਜੁਲਾਈ ਤੱਕ ਬੀ.ਐੱਲ.ਓਜ਼. ਵਲੋਂ ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਉਗੇ ਅਤੇ ਇਸੇ ਦੌਰਾਨ ਹੀ 24 ਜੁਲਾਈ ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਜਾਵੇਗੀ | ਜਿਨ੍ਹਾਂ ਵੋਟਰਾਂ ਤੋਂ ਗਣਨਾ ਫਾਰਮ ਪ੍ਰਾਪਤ ਹੋਣਗੇ, ਉਨ੍ਹਾਂ ਨੂੰ ਵੋਟਰ ਸੂਚੀ ਵਿਚ ਸ਼ਾਮਿਲ ਕਰਨ ਉਪਰੰਤ 31 ਜੁਲਾਈ 2026 ਨੂੰ ਡਰਾਫ਼ਟ ਵੋਟਰ ਸੂਚੀ ਪਬਲਿਸ਼ ਕੀਤੀ ਜਾਵੇਗੀ | ਇਸ ਤੋਂ ਬਾਅਦ 31 ਜੁਲਾਈ ਤੋਂ 30 ਅਗਸਤ ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ ਅਤੇ ਇਸ ਦੌਰਾਨ ਹੀ 31 ਜੁਲਾਈ ਤੋਂ 28 ਸਤੰਬਰ ਤੱਕ ਇਨ੍ਹਾਂ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ | ਸਪੈਸ਼ਲ ਇੰਟੈਂਸਿਵ ਰਵੀਜ਼ਨ ਦੌਰਾਨ ਡਰਾਫ਼ਟ ਵੋਟਰ ਸੂਚੀ ਵਿਚ ਕੀਤੇ ਗਏ ਸਾਰੇ ਸੋਧਾਂ/ਜੋੜ/ਮਿਟਾਉਣ ਅਤੇ ਰੈਸ਼ਨੇਲਾਈਜ਼ੇਸ਼ਨ ਦੇ ਆਧਾਰ 'ਤੇ 1 ਅਕਤੂਬਰ ਅਪਡੇਟਿਡ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੀ ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਪਾਰਦਰਸ਼ਤਾ ਨਾਲ ਪੂਰਾ ਕਰਨ ਲਈ ਰਾਜਨੀਤਕ ਪਾਰਟੀਆਂ ਦੀ ਇਸ ਵਿਚ ਸ਼ਮੂਲੀਅਤ ਬਹੁਤ ਜ਼ਰੂਰੀ ਹੈ | ਉਨ੍ਹਾਂ ਰਾਜਨੀਤਕ ਪਾਰਟੀਆਂ ਨੂੰ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਅਤੇ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੌਰਾਨ ਬੀ.ਐੱਲ.ਓਜ਼. ਦਾ ਪੂਰਨ ਸਹਿਯੋਗ ਕਰਨ ਦੀ ਅਪੀਲ ਕੀਤੀ | ਇਸ ਮੀਟਿੰਗ ਵਿਚ ਆਮ ਆਦਮੀ ਪਾਰਟੀ ਵਲੋਂ ਜਸ਼ਨਜੀਤ ਸਿੰਘ ਬਰਾੜ, ਇੰਡੀਅਨ ਨੈਸ਼ਨਲ ਕਾਂਗਰਸ ਵਲੋਂ ਜਸਵੰਤ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਵਲੋਂ ਬਲਜਿੰਦਰ ਸਿੰਘ, ਭਾਰਤੀ ਜਨਤਾ ਪਾਰਟੀ ਵਲੋਂ ਸਤੀਸ਼ ਭਟੇਜਾ, ਬਹੁਜਨ ਸਮਾਜ ਪਾਰਟੀ ਵਲੋਂ ਬਲਕਾਰ ਸਿੰਘ ਨੁਮਾਇੰਦੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਾ ਵੜਿੰਗ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਅਗਲੀ ਖ਼ਬਰ ਚੋਣ ਆਬਜ਼ਰਵਰ ਨੇ ਜ਼ਿਲ੍ਹਾ ਚੋਣ ਅਫ਼ਸਰ, ਐਸ.ਐਸ.ਪੀ ਤੇ ਏ.ਡੀ.ਸੀ. ਨਾਲ ਕੀਤੀ <br/>
Ad Position 24