22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਅੰਮਿ੍ਤਾ ਵੜਿੰਗ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 19-05-2026
ਗਿੱਦੜਬਾਹਾ, 18 ਮਈ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮਪਤਨੀ ਅੰਮਿ੍ਤਾ ਵੜਿੰਗ ਵਲੋਂ ਗਿੱਦੜਬਾਹਾ 'ਚ ਨਗਰ ਕੌਂਸਲ ਚੋਣਾਂ ਦੇ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕੀਤਾ ਜਾ ਰਿਹਾ ਹੈ | ਅੰਮਿ੍ਤਾ ਵੜਿੰਗ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਿਹੜੇ ਲੋਕ ਸੱਤਾ ਧਿਰ ਨਾਲ ਖੜੇ੍ਹ ਹਨ, ਉਹੀ ਲੋਕ ਪਹਿਲਾਂ ਅਕਾਲੀ ਦਲ ਨਾਲ ਰਹੇ ਹਨ ਅਤੇ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਵਲੋਂ ਰੱਜ ਕੇ ਧੱਕੇਸ਼ਾਹੀ ਕੀਤੀ ਗਈ ਸੀ, ਪ੍ਰੰਤੂ ਹੁਣ ਸਮਾਂ ਬਹੁਤ ਬਦਲ ਗਿਆ ਹੈ ਅਤੇ ਇਸ ਵਾਰ ਧੱਕਾ ਨਹੀਂ ਚੱਲਣ ਦਿਆਂਗੇ | ਜੇਕਰ ਹਕੂਮਤੀ ਧਿਰ ਵਲੋਂ ਕਿਸੇ ਕਿਸਮ ਦੀ ਉਮੀਦਵਾਰਾਂ ਨਾਲ ਛੇੜਛਾੜ ਕੀਤੀ ਗਈ ਤਾਂ ਮਾਣਯੋਗ ਅਦਾਲਤ ਸਭ ਲਈ ਬਰਾਬਰ ਹੈ | ਉਨ੍ਹਾਂ ਦਾਅਵਾ ਕੀਤਾ ਕਿ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਫ਼ਿਰ ਤੋਂ ਆਪਣੀ ਸਥਾਨਕ ਸਰਕਾਰ ਬਣਾਉਣ ਵਿਚ ਜ਼ਰੂਰ ਕਾਮਯਾਬ ਹੋਵੇਗੀ | ਸ੍ਰੀਮਤੀ ਵੜਿੰਗ ਵਲੋਂ ਵਾਰਡ ਨੰਬਰ 4 ਤੋਂ ਉਮੀਦਵਾਰ ਵਕੀਲ ਮੋਹਿਤ ਗਰਗ ਦੇ ਹੱਕ ਵਿਚ ਮੁਹੱਲੇ ਦੇ ਆਮ ਲੋਕਾਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਵਕੀਲ ਮੋਹਿਤ ਗਰਗ ਨੇ ਮੀਡੀਆ ਕੋਆਰਡੀਨੇਟਰ ਦੇ ਅਹਿਮ ਅਹੁਦੇ 'ਤੇ ਲੰਮਾ ਸਮਾਂ 'ਆਪ' ਵਿਚ ਰਹਿ ਕਿ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕੀਤਾ ਸੀ, ਪ੍ਰੰਤੂ ਉਨ੍ਹਾਂ ਨੂੰ ਪਾਰਟੀ ਨੇ ਕੋਈ ਮਾਣ-ਸਨਮਾਨ ਤਾਂ ਕੀ ਦੇਣਾ ਸੀ, ਸਗੋਂ ਉਨ੍ਹਾਂ ਨੂੰ ਪੁੱਛਿਆ ਤੱਕ ਨਹੀਂ | ਇਸ ਲਈ ਇਸ ਹੋਣਹਾਰ ਵਕੀਲ ਮੋਹਿਤ ਗਰਗ ਨੇ ਬੀਤੇ ਦਿਨੀਂ ਕਾਂਗਰਸ ਵਿਚ ਸ਼ਾਮਿਲ ਹੋ ਕਿ ਪਾਰਟੀ ਦੀ ਤਾਕਤ 'ਚ ਵਾਧਾ ਕੀਤਾ ਹੈ, ਜਿਸ ਕਰਕੇ ਪਾਰਟੀ ਨੇ ਇਨ੍ਹਾਂ ਨੂੰ ਵਾਰਡ ਨੰਬਰ 4 ਤੋਂ ਟਿਕਟ ਦਿੱਤੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਉਹ ਮੋਹਿਤ ਗਰਗ ਨੂੰ ਵੱਡੀ ਲੀਡ ਨਾਲ ਚੋਣ ਜਿਤਾਉਣ | ਵਕੀਲ ਮੋਹਿਤ ਗਰਗ ਨੇ ਕਿ ਉਹ 'ਆਪ' ਆਗੂਆਂ ਦੀਆਂ ਮਨਮਾਨੀਆਂ ਤੋਂ ਪ੍ਰੇਸ਼ਾਨ ਹੋ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਸਨ | ਟਿਕਟ ਕੱਟੇ ਜਾਣ ਦੀਆਂ ਅਫ਼ਵਾਹਾਂ ਨੂੰ ਨਕਾਰਦਿਆਂ ਇਸ ਵਾਰਡ ਤੋਂ ਜਿੱਤਦੇ ਆ ਰਹੇ ਰਾਜੇਸ਼ ਕੁਮਾਰ ਬਿੱਟੂ ਗਾਂਧੀ ਨੇ ਕਿਹਾ ਕਿ ਵਿਰੋਧੀਆਂ ਵਲੋ ਜਾਣਬੁੱਝ ਕੇ ਗ਼ਲਤ ਫਹਿਮੀਆਂ ਪੈਦਾ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੀ ਸਹਿਮਤੀ ਨਾਲ ਹੀ ਮੋਹਿਤ ਗਰਗ ਨੂੰ ਪਾਰਟੀ ਟਿਕਟ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ 'ਆਪ' ਉਮੀਦਵਾਰ ਮਨਤਾਜ ਸਿੰਘ ਰੈਸਟੀ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ ਅਗਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵਿਸ਼ੇਸ਼ ਸਰਸਰੀ ਸੁਧਾਈ ਸੰਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
Ad Position 24