21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਰਵਹਿਤਕਾਰੀ ਐਜੂਕੇਸ਼ਨ ਸੁਸਾਇਟੀ ਵਲੋਂ ਬਰੀਵਾਲਾ ਵਿਖੇ ਸਕੂਲ ਦਾ ਨਿਰੀਖਣ

Ad Position 21
No active advertisement
ਅਜੀਤ ਡੈਸਕ 19-05-2026
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਸਰਵਿੱਹਤਕਾਰੀ ਐਜੂਕੇਸ਼ਨ ਸੁਸਾਇਟੀ ਵਲੋਂ ਮਾਸਟਰ ਬਾਲ ਮੁਕੰਦ ਸਰਵਹਿੱਤਕਾਰੀ ਵਿਦਿਆ ਮੰਦਰ ਬਰੀਵਾਲਾ ਦਾ ਨਿਰੀਖਣ ਕੀਤਾ ਗਿਆ | ਇਸ ਨਿਰੀਖਣ ਦੌਰਾਨ ਅੰਜੂ ਅਰੋੜਾ ਜਲੰਧਰ ਅਤੇ ਸੇਵਾ ਮੁਕਤ ਅੰਗਰੇਜ਼ੀ ਲੈਕਚਰਾਰ ਬੀਰਬਾਲਾ ਸੱਦੀ ਵਲੋਂ ਸਕੂਲ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਬੱਚਿਆਂ ਤੇ ਮਾਪਿਆਂ ਨਾਲ ਵੀ ਮਿਲਣੀ ਕੀਤੀ ਗਈ | ਵਿਸ਼ੇਸ਼ ਤੌਰ 'ਤੇ ਰਜਿੰਦਰ ਸਿੰਘ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਬਰੀਵਾਲਾ, ਬਲਵਿੰਦਰ ਸਿੰਘ ਖ਼ਾਲਸਾ ਵਾਈਸ ਪ੍ਰਧਾਨ ਨਗਰ ਕੌਂਸਲ ਬਰੀਵਾਲਾ, ਜਤਿੰਦਰ ਕੁਮਾਰ ਇੰਸਪੈਕਟਰ ਅਤੇ ਗੁਰਪ੍ਰੀਤ ਸਿੰਘ ਮਾਨ ਵੀ ਹਾਜ਼ਰ ਸਨ | ਨਿਰੀਖਣ ਟੀਮ ਤੇ ਚੇਅਰਮੈਨ ਸਾਹਮਣੇ ਮਾਪਿਆਂ ਵਲੋਂ ਆਪਣੀਆਂ ਜਾਇਜ਼ ਮੰਗਾਂ ਰੱਖੀਆਂ ਗਈਆਂ, ਜਿਨ੍ਹਾਂ 'ਤੇ ਨਿਰੀਖਣ ਟੀਮ ਵਲੋਂ ਭਰੋਸਾ ਦਿਵਾਇਆ ਗਿਆ ਕਿ ਇਹ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ | ਮਾਪਿਆਂ ਵਲੋਂ ਇਸ ਚੈਕਿੰਗ ਦੀ ਸ਼ਲਾਘਾ ਕੀਤੀ ਗਈ | ਪਿ੍ੰਸੀਪਲ ਮੈਡਮ ਜੋਤੀ ਵਲੋਂ ਆਈ ਨਿਰੀਖਣ ਟੀਮ ਤੇ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਟੀਮ ਵਲੋਂ ਦਿੱਤੇ ਗਏ ਸੁਝਾਵਾਂ ਤੇ ਟੀਚੇ ਨੂੰ ਪੂਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਕੂਲ ਵਿਚ ਬੱਚਿਆਂ ਦੀ ਗਿਣਤੀ ਵਧਾਉਣ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾਣਗੇ | ਇਸ ਮੌਕੇ ਪੂਰਨ ਕੁਮਾਰ, ਬਿੰਦਰਪਾਲ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ | ਚੈਕਿੰਗ ਤੋਂ ਬਾਅਦ ਬੱਚਿਆਂ ਅਤੇ ਮਾਪਿਆਂ ਵਿਚ ਖ਼ੁਸ਼ੀ ਪ੍ਰਗਟ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸਰਵਹਿਤਕਾਰੀ ਵਿਦਿਆ ਮੰਦਰ ਸਕੂਲ ਵਿਖੇ ਦੰਦਾਂ ਦਾ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਖੱਤਰੀ ਸਭਾ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ
Ad Position 24