21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਰਵਹਿਤਕਾਰੀ ਵਿਦਿਆ ਮੰਦਰ ਸਕੂਲ ਵਿਖੇ ਦੰਦਾਂ ਦਾ ਜਾਂਚ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 19-05-2026
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਵਿਦਿਆਰਥੀਆਂ ਦੀ ਚੰਗੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਦੰਦਾਂ ਦਾ ਜਾਂਚ ਕੈਂਪ ਸੇਵਾ ਭਾਰਤੀ ਵਲੋਂ ਸਰਵਹਿੱਤਕਾਰੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ | ਇਸ ਮੌਕੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਵਿਦਿਆਰਥੀਆਂ ਦੇ ਦੰਦਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ | ਡਾਕਟਰਾਂ ਨੇ ਬੱਚਿਆਂ ਨੂੰ ਦੰਦਾਂ ਦੀ ਸਹੀ ਸਫ਼ਾਈ, ਦਿਨ ਵਿਚ ਦੋ ਵਾਰ ਬਰਸ਼ ਕਰਨ, ਮਿੱਠੀਆਂ ਚੀਜ਼ਾਂ ਦਾ ਘੱਟ ਸੇਵਨ ਕਰਨ ਅਤੇ ਨਿਯਮਿਤ ਤੌਰ 'ਤੇ ਦੰਦਾਂ ਦੀ ਜਾਂਚ ਕਰਵਾਉਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਕੈਂਪ ਵਿਚ ਸੇਵਾ ਭਾਰਤੀ ਦੇ ਪ੍ਰਧਾਨ ਰਾਮ ਪ੍ਰਕਾਸ਼ ਸ਼ਰਮਾ, ਮੀਤ ਪ੍ਰਧਾਨ ਹਰੀ ਓਮ, ਜ਼ਿਲ੍ਹਾ ਮੰਤਰੀ ਸੁਰਿੰਦਰ ਧਵਨ, ਵਿਭਾਗ ਮਹਿਲਾ ਮੰਡਲ ਇੰਚਾਰਜ ਬੀਰਬਾਲਾ ਸੱਦੀ, ਸਕੱਤਰ ਮੋਨਿਕਾ ਬਾਂਸਲ, ਸਕੂਲ ਦੇ ਪ੍ਰਧਾਨ ਬੀਰਬਲ ਸ਼ਰਮਾ, ਉਪ ਪ੍ਰਧਾਨ ਬੀਰਬਾਲਾ ਸੱਦੀ, ਮੈਨੇਜਰ ਡਾ. ਅਜੈ ਛਾਬੜਾ, ਪਿ੍ੰਸੀਪਲ ਬਿੰਦਰਪਾਲ ਕੌਰ, ਵਾਈਸ ਪਿ੍ੰਸੀਪਲ ਮੀਨਾਕਸ਼ੀ ਅਰੋੜਾ, ਸ਼ਿਸ਼ੂ ਵਾਟਿਕਾ ਇੰਚਾਰਜ ਸ੍ਰੀਮਤੀ ਏਕਤਾ, ਮੈਂਬਰ ਅਸ਼ੋਕ ਕਾਲੜਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਡਾਕਟਰਾਂ ਦੀ ਟੀਮ ਵਿਚ ਤਨੇਜਾ ਡੈਂਟਲ ਕਲੀਨਿਕ ਤੋਂ ਡਾਕਟਰ ਸਮੀਤਾ ਤਨੇਜਾ ਤੇ ਉਨ੍ਹਾਂ ਦੀ ਟੀਮ ਨੇ ਬੱਚਿਆਂ ਦੇ ਦੰਦਾਂ ਦਾ ਨਿਰੀਖਣ ਕੀਤਾ | ਕੈਂਪ ਦੌਰਾਨ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਤੇ ਅਨੁਸ਼ਾਸਨ ਨਾਲ ਭਾਗ ਲਿਆ | ਸਕੂਲ ਸਟਾਫ਼ ਨੇ ਵੀ ਬੱਚਿਆਂ ਨੂੰ ਢੰਗ ਨਾਲ ਡਾਕਟਰਾਂ ਕੋਲ ਲਿਜਾਣ ਵਿਚ ਪੂਰਾ ਸਹਿਯੋਗ ਦਿੱਤਾ, ਜਿਸ ਨਾਲ ਸਾਰਾ ਪ੍ਰੋਗਰਾਮ ਸੁਚੱਜੇ ਤਰੀਕੇ ਨਾਲ ਸਮਾਪਤ ਹੋਇਆ | ਪਿ੍ੰਸੀਪਲ ਬਿੰਦਰਪਾਲ ਕੌਰ, ਵਾਈਸ ਪਿ੍ੰਸੀਪਲ ਮੀਨਾਕਸ਼ੀ ਅਰੋੜਾ, ਸ਼ਿਸ਼ੂ ਵਾਟਿਕਾ ਇੰਚਾਰਜ ਨੇ ਡਾਕਟਰਾਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਿਹਤ ਕੈਂਪ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਬਹੁਤ ਲਾਭਕਾਰੀ ਹੁੰਦੇ ਹਨ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਿਚ 'ਵਿਸ਼ਵ ਵਾਤਾਵਰਨ ਦਿਵਸ' ਮੁਹਿੰਮ ਦਾ ਆਯੋਜਨ ਅਗਲੀ ਖ਼ਬਰ ਸਰਵਹਿਤਕਾਰੀ ਐਜੂਕੇਸ਼ਨ ਸੁਸਾਇਟੀ ਵਲੋਂ ਬਰੀਵਾਲਾ ਵਿਖੇ ਸਕੂਲ ਦਾ ਨਿਰੀਖਣ
Ad Position 24