13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਕੇਂਦਰ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ 'ਤੇ ਹੋਰ ਬੋਝ ਪਾਇਆ-ਹਨੀ ਫ਼ੱਤਣਵਾਲਾ <br/>

Ad Position 21
No active advertisement
ਅਜੀਤ ਡੈਸਕ 20-05-2026
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਦੂਜੇ ਰਾਜਾਂ ਵਿਚ ਹੋਈਆਂ ਚੋਣਾਂ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿ ਰਹੇ ਸਨ ਕਿ ਭਾਰਤ ਦੇਸ਼ ਦੀ ਆਰਥਿਕਤਾ ਬਹੁਤ ਵਧੀਆ ਹੈ, ਪ੍ਰੰਤੂ ਚੋਣਾਂ ਮਗਰੋਂ ਕੇਂਦਰ ਦੀ ਭਾਜਪਾ ਸਰਕਾਰ ਨੇ ਡੀਜ਼ਲ, ਪੈਟਰੋਲ ਸੀ.ਐੱਨ.ਜੀ. ਦੇ ਰੇਟਾਂ ਵਿਚ ਭਾਰੀ ਵਾਧਾ ਕਰਕੇ ਦੇਸ਼ ਦੀ ਜਨਤਾ ਉਪਰ ਬਹੁਤ ਵੱਡਾ ਬੋਝ ਪਾਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਹੀ ਅਜਿਹੇ ਫ਼ੈਸਲੇ ਕਰਕੇ ਆਮ ਲੋਕਾਂ ਨੂੰ ਦੁਬਿਧਾ ਵਿਚ ਪਾਇਆ ਹੈ ਤੇ ਲੋਕਾਂ ਨਾਲ ਧੱਕਾ ਕੀਤਾ ਹੈ | ਉਨ੍ਹਾਂ ਇਹ ਵਾਧਾ ਵਾਪਸ ਲੈਣ ਦੀ ਮੰਗ ਕੀਤੀ | ਇਸ ਮੌਕੇ ਭੁਪਿੰਦਰ ਸਿੰਘ ਚੜੇਵਾਨ, ਜਗਵੰਤ ਸਿੰਘ ਲੰਬੀਢਾਬ ਤੇ ਟੇਕ ਚੰਦ ਬੱਤਰਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਕੂਲਾਂ ਦਾ ਸਮਾਂ ਬਦਲਣ ਦੀ ਕੀਤੀ ਮੰਗ ਅਗਲੀ ਖ਼ਬਰ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਲੱਗੇਗੀ ਵਿਸ਼ੇਸ਼ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ <br/>
Ad Position 24