12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਇੰਪੀਰੀਅਲ ਪਬਲਿਕ ਸਕੂਲ ਦਾ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 20-05-2026
ਸ੍ਰੀ ਮੁਕਤਸਰ ਸਾਹਿਬ 19 ਮਈ (ਰਣਜੀਤ ਸਿੰਘ ਢਿੱਲੋਂ)-ਇੰਪੀਰੀਅਲ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਪੜ੍ਹਾਈ ਦੇ ਖੇਤਰ ਦੇ ਨਾਲ-ਨਾਲ ਖੇਡਾਂ ਵਿਚ ਵੀ ਮੱਲ੍ਹਾਂ ਮਾਰ ਰਿਹਾ ਹੈ | ਪਿ੍ੰਸੀਪਲ ਸੁਖਬੀਰ ਕੌਰ ਕੁਲਾਰ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਸਬ ਜੂਨੀਅਰ ਕਿੱਕ ਬਾਕਸਿੰਗ ਖੇਡਾਂ ਵਿਚ ਵਿਦਿਆਰਥੀਆਂ ਨੇ ਸੂਰੀਆ ਅਕੈਡਮੀ ਵਿਖੇ ਭਾਗ ਲਿਆ | ਇੰਪੀਰੀਅਲ ਪਬਲਿਕ ਸਕੂਲ ਦੇ ਖਿਡਾਰੀਆਂ ਰਮਨਪ੍ਰੀਤ ਕੌਰ, ਰਸਮਰੀਤ ਕੌਰ, ਸਹਿਜਵੀਰ ਕੌਰ, ਹਰਪਿੰਦਰ ਕੌਰ, ਹਰਮਨਪ੍ਰੀਤ ਕੌਰ, ਸਮਰੀਨ ਕੌਰ, ਸਮਾਇਰਾ, ਸੁਖਮਨਪ੍ਰੀਤ ਕੌਰ, ਹਰਨੂਰ ਸਿੰਘ, ਨਵਰੋਜ ਸਿੰਘ, ਮਨਤਾਜ ਬਰਾੜ, ਗੁਰਨੂਰ ਬਰਾੜ, ਸਾਹਿਬ ਸਿੰਘ ਨੇ ਸੋਨ ਤਗ਼ਮਾ ਅਤੇ ਯਸ਼ਕੀਰਤ ਕੌਰ, ਨਵਜੋਤ ਕੌਰ ਨੇ ਸਿਲਵਰ ਤਗ਼ਮੇ ਸਕੂਲ ਦੀ ਝੋਲੀ ਵਿਚ ਪਾਏ | ਸਕੂਲ ਪਹੁੰਚਣ 'ਤੇ ਮੈਨੇਜਮੈਂਟ ਪ੍ਰਧਾਨ ਕੰਵਰਦੀਪ ਸਿੰਘ ਕੁਲਾਰ, ਪਿ੍ੰਸੀਪਲ ਸੁਖਬੀਰ ਕੌਰ ਕੁਲਾਰ, ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਖਿਡਾਰੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਵਲੋਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਉਨ੍ਹਾਂ ਤੋਂ ਪ੍ਰੇਰਨਾ ਲੈਣ ਲਈ ਉਤਸਾਹਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮੁਕਤਸਰ ਵਿਕਾਸ ਮਿਸ਼ਨ ਵਲੋਂ ਵਿਦਿਆਰਥੀ ਸਨਮਾਨ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਅਕਾਲੀ ਦਲ ਅਤੇ ਕਾਂਗਰਸ ਰਲ ਕੇ ਕਰ ਰਹੇ ਮਾਹੌਲ ਖ਼ਰਾਬ-ਡਾ. ਬਲਜੀਤ ਕੌਰ <br/>
Ad Position 24