12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਪਿੰਡ ਫਕਰਸਰ ਵਿਖੇ ਧਾਰਮਿਕ ਤੇ ਸੱਭਿਆਚਾਰਕ ਮੇਲਾ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 20-05-2026
ਗਿੱਦੜਬਾਹਾ, 19 ਮਈ (ਪਰਮਜੀਤ ਸਿੰਘ ਥੇੜ੍ਹੀ)-ਪਿੰਡ ਫਕਰਸਰ ਵਿਖੇ ਬਾਬਾ ਕੱਸੀ ਵਾਲੇ ਦਾ ਤੀਜਾ ਸਾਲਾਨਾ ਮੇਲਾ ਕਰਵਾਇਆ ਗਿਆ | ਇਲਾਕੇ ਦੀਆਂ ਦੂਰੋਂ-ਦੂਰੋਂ ਆਈਆਂ ਸੰਗਤਾਂ ਨੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਠੰਡੇ ਮਿੱਠੇ ਪਾਣੀ ਦੀ ਛਬੀਲ ਤੋਂ ਇਲਾਵਾ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਪਿੰਡ ਫਕਰਸਰ ਦੇ ਸਹਿਯੋਗ ਨਾਲ ਸੱਭਿਆਚਾਰਕ ਮੇਲਾ ਵੀ ਕਰਵਾਇਆ ਗਿਆ | ਇਸ ਮੇਲੇ ਵਿਚ ਮਸ਼ਹੂਰ ਪੰਜਾਬੀ ਗਾਇਕ ਹਰਿੰਦਰ ਸੰਧੂ ਤੇ ਉਨ੍ਹਾਂ ਦੀ ਟੀਮ ਵਲੋਂ ਸੱਭਿਆਚਾਰਕ ਗੀਤ ਪੇਸ਼ ਕੀਤੇ ਗਏ | ਉਨ੍ਹਾਂ ਤੋਂ ਪਹਿਲਾਂ ਗਾਇਕ ਗੁਰਵੀਰ ਸਿੱਧੂ ਨੇ ਵੀ ਸੱਭਿਆਚਾਰਕ ਗੀਤ ਪੇਸ਼ ਕੀਤੇ | ਇਸ ਮੌਕੇ ਮੁੱਖ ਪ੍ਰਬੰਧਕ ਜਸਵਿੰਦਰ ਸਿੰਘ ਜੱਸਾ, ਪ੍ਰਧਾਨ ਇਕਬਾਲ ਸਿੰਘ, 'ਅਜੀਤ' ਦੇ ਕੈਨੇਡਾ ਤੋਂ ਰਿਪੋਰਟਰ ਦਰਸ਼ਨ ਸਿੰਘ ਜਟਾਣਾ, ਮਹਿੰਦਰਪਾਲ ਸਿੰਘ ਡੀ.ਐੱਸ.ਪੀ. ਸੀ.ਬੀ.ਆਈ., ਮਨਪ੍ਰੀਤ ਸਿੰਘ ਢਿੱਲੋਂ ਮਨੀ ਸਰਪੰਚ ਫਕਰਸਰ, ਗਾਇਕ ਸੇਗਾ ਵਾਰਸ, ਮਲਕੀਤ ਸਿੰਘ ਖ਼ਾਲਸਾ, ਅਭੀਜੀਤ ਸਿੰਘ, ਲੱਖੀ ਬਰਾੜ, ਰਵਿੰਦਰ ਸਿੰਘ ਢਿੱਲੋਂ, ਕਾਕੂ ਬਰਾੜ, ਤਰਸੇਮ ਸਿੰਘ, ਬਲਵੀਰ ਸਿੰਘ ਭੁੱਲਰ, ਜੱਗਾ ਸਿੰਘ, ਗਾਇਕ ਰਾਜੂ ਕਿੰਗਰਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 8ਵੀਂ, 10ਵੀਂ ਤੇ 12ਵੀਂ ਵਿਚੋਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ <br/> ਅਗਲੀ ਖ਼ਬਰ ਮੁਕਤਸਰ ਵਿਕਾਸ ਮਿਸ਼ਨ ਵਲੋਂ ਵਿਦਿਆਰਥੀ ਸਨਮਾਨ ਸਮਾਗਮ ਕਰਵਾਇਆ <br/>
Ad Position 24