08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਖੇਤੀਬਾੜੀ ਇਨਪੁਟਸ ਦੀ ਮਿਆਰੀ ਉਪਲਬਧਤਾ ਲਈ ਕੀਤੀ ਚੈਕਿੰਗ

Ad Position 21
No active advertisement
ਅਜੀਤ ਡੈਸਕ 21-05-2026
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹੇ ਅੰਦਰ ਖੇਤੀ ਇਨਪੁਟਸ ਦੀ ਮਿਆਰੀ ਉਪਲਬਧਤਾ ਕਰਵਾਉਣ ਲਈ ਜ਼ਿਲ੍ਹੇ ਦੇ ਉਡਣ ਦਸਤੇ ਅਤੇ ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨਾਲ ਸ੍ਰੀ ਮੁਕਤਸਰ ਸਾਹਿਬ ਸਥਿਤ ਖੇਤੀ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦਾ ਮੁੱਖ ਮੰਤਵ ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇਨ੍ਹਾਂ ਦਾ ਸਹੀ ਰਿਕਾਰਡ ਰੱਖਣਾ, ਕਿਸੇ ਕਿਸਮ ਦੀ ਟੈਗਿੰਗ ਜਾਂ ਕਾਲਾ ਬਾਜ਼ਾਰੀ ਤੋਂ ਰੋਕਣਾ ਹੈ | ਇਸ ਟੀਮ ਵਲੋਂ ਮੈਸ: ਸ੍ਰੀ ਕਿ੍ਸ਼ਨਾ ਟਰੇਡਰਜ਼, ਮੈਸ: ਗਣੇਸ਼ ਫਰਟੀਲਾਈਜ਼ਰ ਆਦਿ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਕੀਟਨਾਸ਼ਕ ਦਵਾਈਆਂ, ਖ਼ਾਦਾਂ ਤੇ ਬੀਜ਼ਾਂ ਦਾ ਮੁਕੰਮਲ ਰਿਕਾਰਡ ਚੈੱਕ ਕੀਤਾ ਗਿਆ | ਟੀਮ ਵਲੋਂ ਡੀਲਰਾਂ ਪਾਸ ਪਏ ਸਟਾਕ ਦੀ ਪੜਤਾਲ ਕੀਤੀ ਗਈ ਅਤੇ ਕੀਟਨਾਸ਼ਕ ਦਵਾਈਆਂ ਤੇ ਖ਼ਾਦਾਂ ਦੇ ਸੈਂਪਲ ਭਰੇ ਗਏ | ਚੈਕਿੰਗ ਦੌਰਾਨ ਇਨ੍ਹਾਂ ਡੀਲਰਾਂ ਦੇ ਰਿਕਾਰਡ ਵਿਚ ਕੁਝ ਖ਼ਾਮੀਆਂ ਪਾਈਆਂ ਗਈਆਂ, ਜਿਸ ਸੰਬੰਧੀ ਸੰਬੰਧਿਤ ਫ਼ਰਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਇਸ ਉਪਰੰਤ ਅਗਲੇਰੀ ਕਾਰਵਾਈ ਆਰੰਭੀ ਜਾਵੇਗੀ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਸਾਰੇ ਡੀਲਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੰਮ ਕਰਨ ਅਤੇ ਕਿਸਾਨਾਂ ਨੂੰ ਜ਼ਰੂਰਤ ਅਨੁਸਾਰ ਤੇ ਸਿਫ਼ਾਰਸ਼ਸ਼ੁਦਾ ਵਸਤਾਂ ਦੀ ਹੀ ਵਿਕਰੀ ਕਰਨਾ ਯਕੀਨੀ ਬਣਾਉਣ | ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਡੀਲਰ ਖ਼ਾਦਾਂ ਦੇ ਨਾਲ ਬੇਲੋੜੀਆਂ ਵਸਤਾਂ ਦੀ ਟੈਗਿੰਗ ਕਰਦਾ ਹੈ ਤਾਂ ਵਿਭਾਗ ਦੇ ਬਲਾਕ ਜਾਂ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਤਾਲਮੇਲ ਕੀਤਾ ਜਾਵੇ | ਇਸ ਚੈਕਿੰਗ ਟੀਮ ਵਿਚ ਜ਼ਿਲ੍ਹੇ ਦੇ ਅਧਿਕਾਰੀਆਂ ਤੋਂ ਇਲਾਵਾ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਅਧਿਕਾਰੀ/ ਕਰਮਚਾਰੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਸਪਲਾਈ ਨੂੰ ਲੈ ਕੇ ਧਰਨਾ ਅਗਲੀ ਖ਼ਬਰ ਗਰਮੀਆਂ ਵਿਚ ਪਪੀਤੇ ਅਤੇ ਹਦਵਾਣੇ ਨਾਲ ਨਿਖਾਰੋ ਆਪਣੀ ਰੰਗਤ
Ad Position 24