ਫ਼ਰੀਦਕੋਟ, 20 ਮਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਹਾਈ ਸਕੂਲ ਭਾਣਾ ਦੇ ਵਿੱਦਿਆਰਥੀਆਂ ਨੇ ਸਕੂਲ ਮੁਖੀ ਅਨੀਤਾ ਅਰੋੜਾ ਦੀ ਸਰਪ੍ਰਸਤੀ ਹੇਠ ਅਤੇ ਜੋਤੀ ਯੋਗ ਅਗਵਾਈ ਹੇਠ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਇਕ ਰੋਜ਼ਾ ਵਿਦਿਅਕ ਦੌਰਾ ਕੀਤਾ | ਸਕੂਲ ਮੁਖੀ ਅਨੀਤਾ ਅਰੋੜਾ ਨੇ ਦੱਸਿਆ ਕਿ ਇਸ ਵਿਦਿਅਕ ਦੌਰੇ ਵਿਚ ਸਕੂਲ ਦੇ ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਵਿਚ ਲੜਕੀਆਂ ਵੀ ਸ਼ਾਮਿਲ ਸਨ | ਵਿਦਿਆਰਥੀਆਂ ਨੂੰ ਸਕੂਲ ਤੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਲਏ ਕੇ ਜਾਣ ਅਤੇ ਵਾਪਿਸ ਸਕੂਲ ਤੱਕ ਵਾਪਸ ਲਏ ਕੇ ਆਉਣ ਅਤੇ ਸਾਇੰਸ ਸਿਟੀ ਦੇ ਪ੍ਰਵੇਸ਼ ਦਾ ਪੂਰਾ ਪ੍ਰਬੰਧ ਸਿੱਖਿਆ ਵਿਭਾਗ ਵਲੋਂ ਬਿਲਕੁੱਲ ਮੁਫ਼ਤ ਕੀਤਾ ਗਿਆ ਸੀ | ਅਨੀਤਾ ਅਰੋੜਾ ਨੇ ਦੱਸਿਆ ਕਿ ਇਸ ਵਿਦਿਅਕ ਦੌਰੇ ਦੌਰਾਨ ਅਧਿਆਪਕ ਜੋਤੀ ਅਤੇ ਰੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸਾਇੰਸ ਸਿਟੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਿਸ ਵਿਚ ਵਿਦਿਆਰਥਣਾਂ ਨੇ ਡੂੰਘੀ ਦਿਲਚਸਪੀ ਦਿਖਾਈ ਜਿਸ ਨਾਲ ਵਿਦਿਆਰਥੀਆਂ ਦੀ ਜਾਣਕਾਰੀ ਵਿਚ ਵਾਧਾ ਹੋਇਆ | ਉਨ੍ਹਾਂ ਦੱਸਿਆ ਕਿ ਸਕੂਲ ਦੇ ਅਧਿਆਪਕ ਦੇ ਦੱਸਣ ਅਨੁਸਾਰ ਸਾਇੰਸ ਸਿਟੀ ਨੂੰ ਦੇਖਣ ਵਿਚ ਸਾਇੰਸ ਸਿਟੀ ਦੇ ਅਧਿਕਾਰੀਆਂ ਨੇ ਪੂਰਾ ਸਹਿਯੋਗ ਕੀਤਾ | ਵਿਦਿਆਰਥੀਆਂ ਨੇ ਸਾਇੰਸ ਸਿਟੀ ਪਾਰਕ ਵਿਚ ਆਪਣਾ ਮਨੋਰੰਜਨ ਵੀ ਕੀਤਾ |