08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਰੋਡਵੇਜ਼ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 21-05-2026
ਫ਼ਰੀਦਕੋਟ, 20 ਮਈ (ਸਰਬਜੀਤ ਸਿੰਘ)-ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਸੱਦੇ 'ਤੇ ਟਰਾਂਸਪੋਰਟ ਮੁਲਾਜ਼ਮਾਂ ਵਲੋਂ ਸਥਾਨਕ ਬੱਸ ਸਟੈਂਡ 'ਤੇ 2 ਘੰਟੇ ਹੜਤਾਲ ਕੀਤੀ ਗਈ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਸੂਬਾ ਪ੍ਰਧਾਨ ਹਰਪ੍ਰੀਤ ਸਿੰਘ ਸੋਢੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ 4 ਸਾਲ ਤੋਂ ਵੱਧ ਸਮਾਂ ਬੀਤ ਗਿਆ ਹੈ ਤੇ ਸਰਕਾਰ ਨੇ ਆਪਣੇ ਵਾਅਦੇ ਅਨੁਸਾਰ ਇਕ ਵੀ ਸਰਕਾਰੀ ਵਿਭਾਗ ਦੀ ਮਾਲਕੀ ਵਾਲੀ ਬੱਸ ਨਹੀਂ ਪਾਈ ਤੇ ਉਨ੍ਹਾਂ ਦੀ ਇਕ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ | ਉਲਟਾ ਕਿਲੋਮੀਟਰ ਸਕੀਮ ਰਾਹੀਂ ਪ੍ਰਾਈਵੇਟ ਕੰਪਨੀ ਦੀਆਂ ਬੱਸਾਂ ਦੇ ਰਾਹੀਂ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ | ਆਗੂਆਂ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਪਣੇ ਚੋਣ ਵਾਅਦਿਆਂ 'ਤੇ ਪੂਰਾ ਨਹੀਂ ਉਤਰੀ, ਸਗੋਂ ਆਪਣੀਆਂ ਮੰਗਾਂ ਤੇ ਸਰਕਾਰ ਨੂੰ ਕੀਤੇ ਵਾਅਦੇ ਯਾਦ ਕਰਵਾਉਣ ਲਈ ਸੰਘਰਸ਼ ਲੜ ਰਹੇ ਯੂਨੀਅਨ ਦੇ ਵਰਕਰਾਂ ਤੇ ਆਗੂਆਂ ਨੂੰ ਜੇਲ੍ਹਾਂ ਵਿਚ ਬੰਦ ਕਰਕੇ ਇਰਾਦਾ ਕਤਲ ਜਿਹੇ ਸੰਗੀਨ ਜੁਰਮਾਂ ਤਹਿਤ ਪਰਚੇ ਦਰਜ ਕੀਤੇ ਹਨ | ਜਰਨਲ ਸਕੱਤਰ ਹਰਦੀਪ ਸਿੰਘ ਧਾਲੀਵਾਲ, ਧਰਮਿੰਦਰ ਸਿੰਘ, ਜਸਦੀਪ ਸਿੰਘ ਬਰਾੜ, ਸੁਖਦੀਪ ਸਿੰਘ ਜੀਰਾ, ਅਮਨਦੀਪ ਸਿੰਘ ਚੇਅਰਮੈਨ, ਕੁਲਬੀਰ ਸਿੰਘ, ਰੇਸ਼ਮ ਸਿੰਘ ਵਰਕਸ਼ਾਪ ਆਗੂ, ਗੁਰਜੰਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਨੌਜਵਾਨੀ ਦਾ ਲਗਾਤਾਰ ਸ਼ੋਸ਼ਣ ਕਰਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਮੁਫ਼ਤ ਸਫ਼ਰ ਸਹੂਲਤਾਂ ਦੇ ਪੈਸੇ ਮਹਿਕਮੇ ਨੂੰ ਨਹੀਂ ਦਿੱਤੇ ਜਾ ਰਹੇ ਜਿਸ ਦੇ ਨਾਲ ਸਮੇਂ ਸਿਰ ਉਨ੍ਹਾਂ ਦੀਆਂ ਤਨਖਾਹਾਂ ਤੇ ਗੱਡੀਆਂ ਦੇ ਸਪੇਅਰ ਪਾਰਟਸ ਖਰੀਦਣ ਵਿਚ ਵੀ ਮੁਸ਼ਕਿਲਾਂ ਆ ਰਹੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਪੱਕੇ ਕਰਨ ਅਤੇ ਹੋਰ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਤੇ ਜ਼ੇਲ੍ਹ ਵਿਚ ਬੰਦ ਸਾਥੀਆਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ, ਨਹੀਂ ਤਾਂ ਸੰਘਰਸ਼ ਦੇ ਅਗਲੇ ਪੜਾਅ ਤਹਿਤ 25, 26, 27 ਮਈ 2026 ਨੂੰ ਮੁਕੰਮਲ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ 'ਤੇ ਧਰਨਾ
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਦਵਾਈ ਵਿਕੇ੍ਰਤਾਵਾਂ ਨੇ ਮੁਕੰਮਲ ਹੜਤਾਲ ਕਰ ਦੁਕਾਨਾਂ ਬੰਦ ਰੱਖੀਆਂ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਭਾਣਾ ਦੇ ਵਿਦਿਆਰਥੀਆਂ ਵਲੋਂ ਸਾਇੰਸ ਸਿਟੀ ਦਾ ਦੌਰਾ
Ad Position 24