08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪ੍ਰੇਟਰਾਂ ਵਲੋਂ ਧਰਨਾ 25 ਮਈ ਨੂੰ : ਜ਼ਿਲ੍ਹਾ ਪ੍ਰਧਾਨ <br/>

Ad Position 21
No active advertisement
ਅਜੀਤ ਡੈਸਕ 21-05-2026
ਫ਼ਰੀਦਕੋਟ, 20 ਮਈ (ਜਸਵੰਤ ਸਿੰਘ ਪੁਰਬਾ)-ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪ੍ਰੇਟਰ ਐਸੋਸੀਏਸ਼ਨ (ਰਜਿ. 296) ਦੀ ਸੂਬਾਈ ਲੀਡਰਸ਼ਿਪ ਦੀਆਂ ਹਿਦਾਇਤਾਂ ਅਨੁਸਾਰ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਜੈਤੋ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬਣਾਈ ਗਈ ਕੈਬਨਿਟ ਸਬ-ਕਮੇਟੀ ਵਲੋਂ ਪਿਛਲੇ 4 ਸਾਲਾਂ ਤੋਂ ਝੂਠੇ ਲਾਰਿਆਂ 'ਚ ਰੱਖਿਆ ਹੋਇਆ ਹੈ | ਪੰਜਾਬ ਸਰਕਾਰ ਨੇ ਵਾਰ ਵਾਰ ਮੀਟਿੰਗਾਂ ਕਰਕੇ ਕੋਈ ਵੀ ਮੰਗ ਪੂਰੀ ਨਹੀਂ ਕਰ ਰਹੀ ਅਤੇ ਨਾ ਹੀ ਅਸਥਾਈ ਤੌਰ 'ਤੇ ਕੰਮ ਕਰ ਰਹੇ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪ੍ਰੇਟਰ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ ਕਰਕੇ ਪੱਕੇ ਕਰਨ ਸਬੰਧੀ ਕੋਈ ਵੀ ਪਾਲਸੀ ਤਿਆਰ ਕਰਕੇ ਲਾਗੂ ਨਹੀਂ ਕੀਤੀ | ਉਨ੍ਹਾਂ ਮੰਗ ਕੀਤੀ ਕਿ ਹਰਿਆਣਾ ਪੰਚਾਇਤ ਪੰਪ ਆਪ੍ਰੇਟਰ ਦੀ ਤਰਜ ਤਹਿਤ ਕਿਰਤ ਕਾਨੂੰਨ ਮੁਤਾਬਿਕ ਤਨਖਾਹ ਫਿਕਸ ਕਰਕੇ ਖਾਤਿਆਂ ਵਿਚ ਪਾਈ ਜਾਵੇ | ਉਨ੍ਹਾਂ ਦੱਸਿਆ ਕਿ ਕੈਬਨਿਟ ਸਬ-ਕਮੇਟੀ ਵਲੋਂ ਦਿੱਤੀ ਗਈ 20 ਮਈ 2026 ਦੀ ਮੀਟਿੰਗ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ | ਜਿਸ ਦੇ ਰੋਸ ਵਜੋਂ ਪੰਪ ਆਪ੍ਰੇਟਰ ਐਸੋਸੀਏਸ਼ਨ ਵਲੋਂ 25 ਮਈ 2026 ਨੂੰ ਗ੍ਰਾਮ ਪੰਚਾਇਤ ਸਕੀਮਾਂ ਅਧੀਨ ਚੱਲ ਰਹੇ ਵਾਟਰ ਵਰਕਸਾਂ ਦੇ ਪਾਣੀ ਦੀ ਸਪਲਾਈ ਬੰਦ ਕੀਤੀ ਜਾਵੇਗੀ ਅਤੇ ਪੰਜਾਬ ਸਰਕਾਰ-ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਅੱਗੇ ਸੰਗਰੂਰ ਵਿਖੇ ਵੱਡੇ ਪੱਧਰ 'ਤੇ ਤਿੰਨ ਦਿਨਾਂ ਲਈ ਧਰਨਾ ਦੇ ਕੇ ਰੋਡ ਜਾਮ ਕੀਤੇ ਜਾਣਗੇ | ਜਿਸ ਵਿਚ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਿਤ ਅਪ੍ਰੇਟਰ ਵੱਧ ਚੜ੍ਹਕੇ ਸ਼ਮੂਲੀਅਤ ਕਰਨਗੇ | ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਦੇ ਕਰਮਚਾਰੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਅਗਲੀ ਖ਼ਬਰ ਫ਼ਰਜ਼ੀ ਦਸਤਖ਼ਤ ਕਰ ਕੇ ਫ਼ਾਰਮ ਚੋਣ ਦਫ਼ਤਰ ਫ਼ੜਾਉਣ ਦੇ ਦੋਸ਼ਾਂ ਤਹਿਤ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
Ad Position 24