08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕੇਂਦਰੀ ਜੇਲ੍ਹ ਦੇ ਕਰਮਚਾਰੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ

Ad Position 21
No active advertisement
ਅਜੀਤ ਡੈਸਕ 21-05-2026
ਫ਼ਰੀਦਕੋਟ, 20 ਮਈ (ਸਰਬਜੀਤ ਸਿੰਘ)-ਇਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਡਿਊਟੀ 'ਤੇ ਆਏ ਪੋਸਕੋ ਕਰਮਚਾਰੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਪੋਸਕੋ ਕਰਮਚਾਰੀ ਅਤੇ ਇਕ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਕਰਮਜੀਤ ਸਿੰਘ ਭੁੱਲਰ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਵਿਚ ਡਿਊਟੀ 'ਤੇ ਆਏ ਪੋਸਕੋ ਕਰਮਚਾਰੀ ਜਸਵਿੰਦਰ ਸਿੰਘ ਦੀ ਡਿਊਟੀ 'ਤੇ ਆਉਣ 'ਤੇ ਸਵੇਰੇ ਡਿਊੜੀ ਵਿਚ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 7 ਗ੍ਰਾਮ ਹੈਰੋਇਨ ਸਮੇਤ ਲਿਫ਼ਾਫ਼ਾ ਬਰਾਮਦ ਕੀਤਾ | ਜੇਲ੍ਹ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਇਹ ਨਸ਼ੀਲਾ ਪਦਾਰਥ ਉਹ ਜੇਲ੍ਹ 'ਚ ਬਲਾਕ ਇਕ ਦੇ ਬੈਰਕ ਨੰਬਰ ਇਕ 'ਚ ਨਜ਼ਰਬੰਦ ਹਵਾਲਾਤੀ ਗਗਨਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਨੂੰ ਮੁਹੱਈਆ ਕਰਵਾਣੀ ਸੀ | ਥਾਣੇਦਾਰ ਨਵਨੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਜੇਲ੍ਹ ਐਕਟ ਅਤੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਦਾ ਬਲੂਮਿੰਗ ਡੇਲ ਸਕੂਲ 'ਚ ਅੰਗਰੇਜ਼ੀ ਡਿਕਲੇਮੇਸ਼ਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪ੍ਰੇਟਰਾਂ ਵਲੋਂ ਧਰਨਾ 25 ਮਈ ਨੂੰ : ਜ਼ਿਲ੍ਹਾ ਪ੍ਰਧਾਨ <br/>
Ad Position 24