ਕੋਟਕਪੂਰਾ, 20 ਮਈ (ਮੋਹਰ ਸਿੰਘ ਗਿੱਲ)-ਦਾ ਬਲੂਮਿੰਗ ਡੇਲ ਸਕੂਲ ਵਿਖੇ ਵਿਦਿਆਰਥੀਆਂ ਲਈ ਅੰਗਰੇਜ਼ੀ ਡਿਕਲੇਮੇਸ਼ਨ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਵਿਚ ਭਾਸ਼ਣ ਕਲਾ, ਆਤਮ-ਵਿਸ਼ਵਾਸ ਅਤੇ ਪ੍ਰਭਾਵਸ਼ਾਲੀ ਵਿਅਕਤੀਤਵ ਦੇ ਗੁਣਾਂ ਦਾ ਵਿਕਾਸ ਕਰਨਾ ਸੀ | ਮੁਕਾਬਲੇ ਵਿਚ ਛੇਵੀਂ ਤੋਂ ਅੱਠਵੀਂ ਸਬ-ਜੂਨੀਅਰ ਅਤੇ ਨੌਵੀਂ ਤੋਂ ਦਸਵੀਂ ਜੂਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਦੋਵਾਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਨੇ ਐਲਾਨੇ ਹੋਏ ਵਿਸ਼ਿਆਂ ਸਵੈ-ਅਨੁਸ਼ਾਸਨ, ਏਕਤਾ ਦੀ ਤਾਕਤ, ਗਲਤੀਆਂ ਤੋਂ ਸਿੱਖਣਾ ਅਤੇ ਇਕ ਜ਼ਿੰਮੇਵਾਰ ਵਿਸ਼ਵ ਨਾਗਰਿਕ ਹੋਣਾ ਵਿਚੋਂ ਆਪਣੀ ਪਸੰਦ ਅਨੁਸਾਰ ਵਿਸ਼ੇ ਚੁਣ ਪ੍ਰਭਾਵਸ਼ਾਲੀ ਭਾਸ਼ਣ ਪੇਸ਼ ਕੀਤੇ | ਜੇਤੂ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਹਰਜਿੰਦਰ ਸਿੰਘ ਟੁਰਨਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਬੱਚਿਆਂ ਦੀ ਭਾਸ਼ਾਈ ਯੋਗਤਾ, ਤਰਕਸ਼ੀਲ ਸੋਚ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਬਣਾਉਂਦੇ ਹਨ | ਉਨ੍ਹਾਂ ਸਾਰੇ ਭਾਗੀਦਾਰਾਂ ਦੀ ਪ੍ਰਸੰਸਾ ਕਰਦੇ ਹੋਏ ਭਵਿੱਖ ਵਿਚ ਵੀ ਐਸੇ ਰਚਨਾਤਮਕ ਕਾਰਜਕ੍ਰਮਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |