ਪੰਜਗਰਾੲੀਂ ਕਲਾਂ, 20 ਮਈ (ਸੁਖਮੰਦਰ ਸਿੰਘ ਬਰਾੜ)-ਵਿਦਿਆਰਥੀਆਂ ਅੰਦਰ ਲੋਕਤੰਤਰਿਕ ਕਦਰਾਂ-ਕੀਮਤਾਂ, ਵੋਟ ਦੀ ਮਹੱਤਤਾ ਅਤੇ ਸਮੁੱਚੀ ਵੋਟਿੰਗ ਪ੍ਰ੍ਰਕਿਰਿਆ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ਼ ਜੀ.ਐਨ. ਕਾਨਵੈਂਟ ਸਕੂਲ ਭਲੂਰ 'ਚ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਬੜੇ ਉਤਸ਼ਾਹ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਈਆਂ ਗਈਆਂ | ਇਨ੍ਹਾਂ ਚੋਣਾਂ 'ਚ ਵਿਦਿਆਰਥੀਆਂ ਅੰਦਰ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ | ਇਨ੍ਹਾਂ ਚੋਣਾਂ ਵਿਚ ਹੈੱਡ ਬੁਆੲੈ, ਹੈੱਡ ਗਰਲ, ਖੇਡ ਕਪਤਾਨ ਅਤੇ ਹੋਰ ਅਹੁਦਿਆਂ ਲਈ ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਭਰੀਆਂ | ਚੋਣਾਂ ਤੋਂ ਪਹਿਲਾਂ ਉਮੀਦਵਾਰਾਂ ਨੇ ਆਪਣੇ ਵਿਚਾਰ ਅਤੇ ਯੋਜਨਾਵਾਂ ਵਿਦਿਆਰਥੀਆਂ ਅੱਗੇ ਰੱਖੀਆਂ ਅਤੇ ਸਾਫ਼-ਸੁਥਰੇ ਢੰਗ ਨਾਲ ਪ੍ਰਚਾਰ ਕੀਤਾ | ਵਿਦਿਆਰਥੀਆਂ ਨੇ ਵੀ ਪੂਰੇ ਉਤਸ਼ਾਹ ਨਾਲ ਆਪਣੇ ਮਨਪਸੰਦ ਉਮੀਦਵਾਰਾਂ ਨੂੰ ਸਮਰਥਨ ਦਿੱਤਾ | ਸਮੁੱਚੀ ਵੋਟਿੰਗ ਦੀ ਪ੍ਰਕਿ੍ਆ ਸਕੂਲ ਦੇ ਅਧਿਆਪਕਾਂ ਦੀ ਦੇਖ-ਰੇਖ ਹੇਠ ਕਰਵਾਈ ਗਈ | ਸਾਰੇ ਵਿਦਿਆਰਥੀਆਂ ਨੇ ਪੂਰਨ ਅਨੁਸ਼ਾਸਨ ਦਾ ਸਬੂਤ ਦਿੰਦਿਆਂ ਸ਼ਾਨਦਾਰ ਢੰਗ ਨਾਲ ਵੋਟਾਂ ਪਾਈਆਂ | ਵੋਟਾਂ ਦੀ ਗਿਣਤੀ ਪੂਰੀ ਹੋਣ ਤੋਂ ਬਾਅਦ ਜੇਤੂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ | ਜੇਤੂ ਵਿਦਿਆਰਥੀਆਂ ਨੂੰ ਸਕੂਲ ਪਿ੍ੰਸੀਪਲ ਰਮਨਦੀਪ ਕੌਰ ਵਲੋਂ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ | ਇਨ੍ਹਾਂ ਚੋਣਾਂ ਨੂੰ ਸਫ਼ਲ ਬਣਾਉਣ ਲਈ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ |