ਫ਼ਰੀਦਕੋਟ, 20 ਮਈ (ਜਸਵੰਤ ਸਿੰਘ ਪੁਰਬਾ)-ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਸਟੇਟ ਐਵਾਰਡੀ ਕੁਲਜੀਤ ਸਿੰਘ ਵਾਲੀਆ ਦੀ ਧਰਮ ਪਤਨੀ ਜਸਜੀਤ ਕੌਰ ਵਾਲੀਆ ਦੀ ਪੰਜਵੀਂ ਬਰਸੀ 'ਤੇ ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ 21 ਮਈ ਨੂੰ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਕੀਤਾ ਜਾ ਰਿਹਾ ਹੈ | ਸ: ਵਾਲੀਆ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਵਲੋਂ ਇਸ ਸਕੂਲ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਜਿਨ੍ਹਾਂ ਨੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ ਹੈ ਉਨ੍ਹਾਂ ਨੂੰ ਨਕਦ ਸਨਮਾਨ ਦਿੱਤਾ ਜਾਵੇਗਾ | ਜਦੋਂ ਕਿ ਅੱਠਵੀਂ ਅਤੇ ਹੇਠਲੀਆਂ ਜਮਾਤਾਂ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਿੱਤੀ ਜਾਵੇਗੀ | ਇੱਥੇ ਜ਼ਿਕਰਯੋਗ ਹੈ ਕਿ ਜਸਜੀਤ ਕੌਰ ਵਾਲੀਆ ਨੇ ਇਸ ਸਕੂਲ 'ਚ 7 ਸਾਲ ਮੁੱਖ ਅਧਿਆਪਕਾ ਵਜੋਂ ਸੇਵਾਵਾਂ ਨਿਭਾਈਆਂ ਸਨ |