ਬਰਗਾੜੀ, 20 ਮਈ (ਸੁਖਰਾਜ ਸਿੰਘ ਗੋਂਦਾਰਾ)-ਨਵਰੀਤ ਬਲੱਡ ਡੋਨਰਜ਼ ਸੁਸਾਇਟੀ ਬਰਗਾੜੀ ਵਲੋਂ ਲੋੜਵੰਦ ਮਰੀਜ਼ਾਂ ਨੂੰ ਖ਼ੂਨਦਾਨ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਵਿਖੇ ਅੱਗ ਨਾਲ 70 ਫ਼ੀਸਦੀ ਝੁਲਸੀ ਔਰਤ ਦੀ ਜਾਨ ਬਚਾਉਣ ਲਈ ਸੁਸਾਇਟੀ ਦੇ ਖ਼ੂਨਦਾਨੀ ਹਰਪ੍ਰੀਤ ਸਿੰਘ ਢਿੱਲੋਂ ਅਤੇ ਗੁਰਮੇਲ ਸਿੰਘ ਸੇਖਾ ਨੇ ਖ਼ੂਨਦਾਨ ਕੀਤਾ | ਸੁਸਾਇਟੀ ਦੇ ਇਸ ਉੱਦਮ ਲਈ ਪਰਿਵਾਰ ਨੇ ਖ਼ੂਨਦਾਨੀਆਂ ਦਾ ਧੰਨਵਾਦ ਕੀਤਾ | ਅਜੈਪਾਲ ਸਿੰਘ ਨੇ ਦੱਸਿਆ ਕਿ ਸੁਸਾਇਟੀ ਦੇ ਖ਼ੂਨਦਾਨੀ ਹੁਣ ਤੱਕ ਪੰਜਾਬ ਦੇ ਅਨੇਕ ਹਸਪਤਾਲਾਂ 'ਚ ਖ਼ੂਨਦਾਨ ਕਰਕੇ ਲੋੜਵੰਦ ਮਰੀਜ਼ਾਂ ਨੂੰ ਜੀਵਨ ਦਾਨ ਦੇਣ 'ਚ ਆਪਣਾ ਯੋਗਦਾਨ ਪਾ ਚੁੱਕੇ ਹਨ | ਇਸ ਮੌਕੇ ਸੇਵਾ ਮੁਕਤ ਐਸ.ਡੀ. ਓ ਸ਼ਵਿੰਦਰ ਸਿੰਘ ਚੰਨੀ, ਡਾ. ਨਵਰੀਤ ਪੁਰੀ, ਡਾ. ਅੰਜ਼ਲੀ, ਐਲ.ਟੀ ਦਵਿੰਦਰ ਸ਼ਰਮਾ, ਤਲਵਿੰਦਰ ਸਿੰਘ ਆਦਿ ਹਾਜ਼ਰ ਸਨ |