08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਜਨਗਣਨਾ ਦੀ ਡਿਊਟੀ 'ਤੇ ਤਾਇਨਾਤ ਅਧਿਆਪਕਾਂ ਨੂੰ ਸਕੂਲ ਡਿਊਟੀ ਤੋਂ ਫ਼ਾਰਗ ਕੀਤਾ ਜਾਵੇ-ਆਗੂ <br/>

Ad Position 21
No active advertisement
ਅਜੀਤ ਡੈਸਕ 21-05-2026
ਕੋਟਕਪੂਰਾ, 20 ਮਈ (ਮੋਹਰ ਸਿੰਘ ਗਿੱਲ)-ਭਾਰਤ ਸਰਕਾਰ ਵਲੋਂ ਕੀਤੀ ਜਾ ਰਹੀ ਜਨਗਣਨਾ ਕਰਨ ਲਈ ਪੰਜਾਬ ਸਰਕਾਰ ਅਧੀਨ ਸਿਵਲ ਪ੍ਰਸ਼ਾਸਨ ਦੇ ਵੱਖ-ਵੱਖ ਅਧਿਕਾਰੀਆਂ ਨੇ ਸਰਕਾਰੀ ਸਕੂਲਾਂ ਵਿਚ ਕੰਮ ਕਰ ਰਹੇ ਅਧਿਆਪਕਾਂ ਨੂੰ ਬਹੁਤ ਵੱਡੀ ਗਿਣਤੀ ਵਿਚ ਜਨਗਣਨਾ ਕਰਨ ਲਈ ਬਤੌਰ ਸੁਪਰਵਾਈਜ਼ਰ, ਗਿਣਤੀਕਾਰ ਲਗਾਇਆ ਗਿਆ ਹੈ | ਇਨ੍ਹਾਂ ਡਿਊਟੀਆਂ 'ਤੇ ਤਾਇਨਾਤ ਕੀਤੇ ਗਏ ਅਧਿਆਪਕਾਂ ਨੂੰ ਇਹ ਕਾਰਜ ਕਰਨ ਲਈ ਕੋਈ ਸਪਸ਼ਟ ਹਦਾਇਤਾਂ ਨਾ ਹੋਣ ਕਰਕੇ ਸਿਵਲ ਪ੍ਰਸ਼ਾਸਨ ਦੇ ਵੱਖ-ਵੱਖ ਅਧਿਕਾਰੀ ਵੱਖੋ-ਵੱਖਰੀਆਂ ਹਦਾਇਤਾਂ ਜਾਰੀ ਕਰ ਰਹੇ ਹਨ | ਇਸ ਸਬੰਧੀ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਪੁਆਰੀ, ਜਨਰਲ ਸਕੱਤਰ ਜਿੰਦਰ ਪਾਇਲਟ, ਵਿੱਤ ਸਕੱਤਰ ਨਵੀਨ ਸਚਦੇਵਾ, ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ, ਸੂਬਾ ਸਲਾਹਕਾਰ ਬਲਕਾਰ ਵਲਟੋਹਾ ਅਤੇ ਪ੍ਰੇਮ ਚਾਵਲਾ ਨੇ ਕਿਹਾ ਕਿ ਜਥੇਬੰਦੀ ਦੇ ਧਿਆਨ ਵਿਚ ਆਇਆ ਹੈ ਕਿ ਜਨਗਣਨਾ ਪ੍ਰਕਿਰਿਆ ਵਿਚ ਲੱਗੇ ਅਧਿਆਪਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅਧਿਆਪਕਾਂ ਦੀਆਂ ਜਨਗਣਨਾ ਦੀਆਂ ਡਿਊਟੀਆਂ ਕਈ ਥਾਵਾਂ ਤੇ ਉਨ੍ਹਾਂ ਦੀ ਰਿਹਾਇਸ਼ ਅਤੇ ਨਿਯੁਕਤੀ ਸਥਾਨ ਤੋਂ ਬਹੁਤ ਦੂਰ ਲਗਾ ਦਿੱਤੀਆਂ ਗਈਆਂ ਹਨ ਪਰ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਸਕੂਲ ਡਿਊਟੀ ਤੋਂ ਫ਼ਾਰਗ ਕਰਨ ਸਬੰਧੀ ਕੋਈ ਵੀ ਸਪਸ਼ਟ ਹਦਾਇਤਾਂ ਜਾਰੀ ਨਹੀਂ ਕੀਤੀਆਂ ਗਈਆਂ | ਜਿਸ ਕਾਰਨ ਅੱਤ ਦੀ ਗਰਮੀ ਤੇ 44-45 ਡਿਗਰੀ ਤਾਪਮਾਨ ਪਹੁੰਚਣ 'ਤੇ ਵੀ ਅਧਿਆਪਕਾਂ ਨੂੰ ਛੁੱਟੀ ਹੋਣ ਤੋਂ ਬਾਅਦ ਘਰਾਂ ਵਿਚ ਜਾ ਕੇ ਸਰਵੇ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ ਅਤੇ ਜਨਗਨਣਾ ਫਾਰਮ ਵਿਚ 34 ਖਾਨੇ ਭਰਨੇ ਪੈਂਦੇ ਹਨ ਤੇ ਉਸ ਨੂੰ ਆਨਲਾਈਨ ਪੋਰਟਲ ਤੇ ਅਪਲੋਡ ਕੀਤਾ ਜਾਣਾ ਵੀ ਜ਼ਰੂਰੀ ਹੈ | ਜਿਸ ਨਾਲ ਹਰ ਘਰ ਲਈ ਲਗਪਗ 30 ਮਿੰਟ ਦਾ ਸਮਾਂ ਲੱਗਦਾ ਹੈ | ਕਈ ਘਰ ਬੰਦ ਹੋਣ ਕਾਰਨ ਵਾਰ-ਵਾਰ ਘਰਾਂ ਵਿਚ ਜਾਣਾ ਪੈਂਦਾ ਹੈ | ਇਸ ਤਰ੍ਹਾਂ ਸਕੂਲ ਡਿਊਟੀ ਦੇ ਨਾਲ-ਨਾਲ ਜਨਗਣਨਾ ਦਾ ਕੰਮ ਕਰਨਾ ਬਹੁਤ ਮੁਸ਼ਕਿਲ ਭਰਿਆ ਕਾਰਜ ਹੈ | ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਨਗਣਨਾ ਵਿਚ ਨਿਯੁਕਤ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਸਕੂਲ ਡਿਊਟੀ ਤੋਂ ਮੁਕੰਮਲ ਤੌਰ 'ਤੇ ਤੁਰੰਤ ਫ਼ਾਰਗ਼ ਕੀਤਾ ਜਾਵੇ ਤਾਂਕਿ ਸਾਰੇ ਇਸ ਕੌਮੀ ਕਾਜ ਨੂੰ ਸਮੇਂ ਸਿਰ ਨੇਪਰੇ ਚੜਾ ਸਕਣ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਦੀ ਨਵੀਂ ਵਿਦਿਆਰਥੀ ਪ੍ਰੀਸ਼ਦ ਦਾ ਗਠਨ <br/> ਅਗਲੀ ਖ਼ਬਰ ਭਾਨ ਸਿੰਘ ਕਲੋਨੀ ਵੈੱਲਫ਼ੇਅਰ ਸੁਸਾਇਟੀ ਦੀ ਚੋਣ <br/>
Ad Position 24