08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵਾਰਡ ਨੰਬਰ 16 ਤੋਂ 'ਆਪ' ਉਮੀਦਵਾਰ ਵਿਕਰਮ ਕੁਮਾਰ ਵਿੱਕੀ ਨੇ ਘਰ-ਘਰ ਵੋਟਾਂ ਮੰਗੀਆਂ

Ad Position 21
No active advertisement
ਅਜੀਤ ਡੈਸਕ 21-05-2026
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 16 ਤੋਂ ਉਮੀਦਵਾਰ ਵਿਕਰਮ ਕੁਮਾਰ ਵਿੱਕੀ ਵਲੋਂ ਅੱਜ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ ਗਿਆ ਅਤੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਪ੍ਰੇਰਿਆ ਗਿਆ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਿੱਥੇ ਹਰ ਵਰਗ ਨੂੰ ਸਹੂਲਤਾਂ ਦੇ ਰਹੀ ਹੈ, ਉੱਥੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵਿਕਾਸ ਲਈ ਵੀ ਕੰਮ ਕੀਤੇ ਜਾ ਰਹੇ ਹਨ | ਸ਼ਹਿਰ ਵਿਚ ਸੀਵਰੇਜ ਸਮੱਸਿਆ, ਪੀਣ ਵਾਲੇ ਪਾਣੀ ਸਮੇਤ ਹੋਰ ਮੁੱਢਲੀਆਂ ਸਹੂਲਤਾਂ ਲੋਕਾਂ ਨੂੰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਭਗਵੰਤ ਮਾਨ ਸਰਕਾਰ ਫ਼ਿਰ ਬਣੇਗੀ ਅਤੇ ਜੇਕਰ ਕਮੇਟੀ ਵੀ ਆਮ ਆਦਮੀ ਪਾਰਟੀ ਦੀ ਹੋਵੇਗੀ ਤਾਂ ਸ਼ਹਿਰ ਦੇ ਵਿਕਾਸ ਵੱਡੀ ਪੱਧਰ 'ਤੇ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਵਾਰਡ ਨੰਬਰ 22 ਤੋਂ 'ਆਪ' ਉਮੀਦਵਾਰ ਸੁਖਜਿੰਦਰ ਸਿੰਘ ਬੱਬਲੂ ਬਰਾੜ ਦੀ ਚੋਣ ਮੁਹਿੰਮ ਭਖੀ
Ad Position 24