ਕੋਟਕਪੂਰਾ, 20 ਮਈ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਵਾਰਡ ਨੰਬਰ 26 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਤੱਖੀ ਸੁਪਰਡੈਂਟ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ, ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਭਰਪੂਰ ਸਮਰਥਨ ਦਿੱਤਾ | ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਵਾਰਡ ਨੰਬਰ 26 ਦੇ ਵੋਟਰ 'ਆਪ ਦੀ ਸਰਕਾਰ, ਆਪ ਦਾ ਐਮ ਸੀ' ਦੇ ਨਾਅਰੇ ਨੂੰ ਸਾਕਾਰ ਕਰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਤੱਖੀ ਨੂੰ ਵੱਡੀ ਲੀਡ ਨਾਲ ਜਿਤਾਉਣਗੇ | ਉਨ੍ਹਾਂ ਕਿਹਾ ਕਿ ਕੋਟਕਪੂਰਾ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਵੱਡੇ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ ਅਤੇ ਹਰ ਵਾਰਡ ਵਿਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਇਸ ਮੌਕੇ ਸ਼ਹੀਦ ਭਗਤ ਸਿੰਘ ਕਲੱਬ ਦੇ ਸਮੂਹ ਆਗੂਆਂ ਤੋਂ ਇਲਾਵਾ ਜਗਜੀਤ ਸਿੰਘ ਸੁਪਰਡੈਂਟ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਫ਼ਰੀਦਕੋਟ, ਚੱਤਰ ਸਿੰਘ ਬਲਾਕ ਪ੍ਰਧਾਨ ਕੋਟਕਪੂਰਾ, ਪਿੰਕੂ ਛਾਬੜਾ, ਡਿੰਪਲ, ਜਗਦੀਪ ਸਿੰਘ ਬਰਾੜ ਸਰਪੰਚ, ਸੁਖਵਿੰਦਰ ਸਿੰਘ ਡੀਸੀ, ਜੋਗਿੰਦਰ ਸਿੰਘ, ਜਲੌਰ ਸਿੰਘ, ਸੁਦਾਮਾ ਮਿਸ਼ਰਾ, ਕੁਲਦੀਪ ਮਾਣਕ, ਜੋਨੀ ਅਤੇ ਵਾਰਡ ਨੰਬਰ 26 ਦੇ ਸਮੂਹ ਅਹੁਦੇਦਾਰ ਹਾਜ਼ਰ ਸਨ |