ਜੈਤੋ, 20 ਮਈ (ਗੁਰਮੀਤਪਾਲ ਰੋੜੀਕਪੂਰਾ)-ਨਗਰ ਕੌਂਸਲ ਜੈਤੋ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ | ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦੇ ਪੁੱਤਰ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਭੁਪਿੰਦਰ ਸਿੰਘ ਲਾਲੀ ਬਾਦਲ ਵਲੋਂ ਵਾਰਡ ਨੰਬਰ 2 ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਗੁਰਚਰਨ ਸਿੰਘ ਦੇ ਹੱਕ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ | ਲਾਲੀ ਬਾਦਲ ਨੇ ਵਾਰਡ ਦੇ ਵੋਟਰਾਂ ਨਾਲ ਮੁਲਾਕਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਅਤੇ ਪਾਰਟੀ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਚੋਣਾਂ ਵਿਚ ਗੁਰਚਰਨ ਸਿੰਘ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਨਗਰ ਕੌਂਸਲ ਵਿਚ ਭੇਜਣ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਹਮੇਸ਼ਾ ਲੋਕਾਂ ਦੇ ਹੱਕਾਂ ਲਈ ਡਟ ਕੇ ਖੜ੍ਹਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕ ਭਲਾਈ ਦੇ ਕੰਮ ਜਾਰੀ ਰੱਖੇ ਜਾਣਗੇ | ਇਸ ਮੌਕੇ ਗੁਰਚਰਨ ਸਿੰਘ ਸ਼ੀਰਾ ਸਰਪੰਚ, ਸ਼ਵਿੰਦਰ ਸਿੰਘ ਰੋਮਾਣਾ, ਅਜੀਤ ਸਿੰਘ ਬੱਬਾ ਪ੍ਰਧਾਨ, ਅਜੀਤ ਦੁੱਲਾ ਸਿੰਘ, ਬੁੱਧ ਸਿੰਘ, ਨਰਿੰਦਰ ਸਿੰਘ, ਬਲਦੇਵ ਸਿੰਘ, ਮਿੱਠੂ ਸਿੰਘ, ਪੀਤਾ ਸਿੰਘ, ਪ੍ਰੀਤਮ ਸਿੰਘ ਬਰਾੜ, ਜਥੇਦਾਰ ਲਾਲ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ |