ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਗੀਚਾ ਸਿੰਘ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ, ਜਦ ਉਨ੍ਹਾਂ ਦੇ ਪਿਤਾ ਮਹਿੰਦਰ ਸਿੰਘ ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੇ ਦਿਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ, ਕੌਮੀ ਉਪ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਥੇ. ਹੀਰਾ ਸਿੰਘ ਚੜੇਵਾਨ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਨਵਤੇਜ ਸਿੰਘ ਕਾਉਣੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਿਜੇ ਸਿੰਘ, ਸਾਬਕਾ ਮੈਨੇਜਰ ਰੇਸ਼ਮ ਸਿੰਘ ਸੰਧੂ, ਬਲਦੇਵ ਸਿੰਘ ਬਾਠ, ਸੁਮੇਰ ਸਿੰਘ, ਮਨਿੰਦਰ ਸਿੰਘ ਇੰਚਾਰਜ ਸਬ ਆਫਿਸ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਹਰਪਾਲ ਸਿੰਘ ਬੇਦੀ ਸਾਬਕਾ ਪ੍ਰਧਾਨ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਚੜੇਵਾਨ, ਭਾਈ ਨਿਰਮਲਜੀਤ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਅਤੇ ਸਮੁੱਚੇ ਸਟਾਫ਼, ਗੁਰਚਰਨ ਸਿੰਘ ਸੰਧੂ ਸਾਬਕਾ ਡੀ.ਟੀ.ਓ., ਪ੍ਰਗਟ ਸਿੰਘ, ਜੁਗਰਾਜ ਸਿੰਘ ਸੰਧੂ ਮੈਨੇਜਰ ਭਦੌੜ, ਗੁਰਪਾਲ ਸਿੰਘ ਪਾਲੀ, ਦਰਬਾਰਾ ਸਿੰਘ ਨੰਬਰਦਾਰ, ਡਾ. ਹਿੰਮਤ ਸਿੰਘ ਬਾਦੀਆਂ, ਰਣਜੀਤ ਸਿੰਘ ਮੱਲ, ਬਲਕਾਰ ਸਿੰਘ ਅਕਾਲੀ ਆਗੂ ਅਤੇ ਸਮੂਹ ਨਗਰ ਪੰਚਾਇਤ ਬਾਦੀਆਂ, ਐੱਚ.ਐੱਸ. ਕਪੂਰ ਪ੍ਰਧਾਨ ਚਾਲੀ ਮੁਕਤੇ ਵੈੱਲਫ਼ੇਅਰ ਸੁਸਾਇਟੀ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |