08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਦਸਮੇਸ਼ ਕਾਲਜ ਬਾਦਲ ਵਿਖੇ ਵਿਦਿਆਰਥੀਆਂ ਲਈ ਸਨਮਾਨ ਸਮਾਰੋਹ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 21-05-2026
ਮਲੂੰਡੀ ਕਿੱਲਿਆਂਵਾਲੀ, 20 ਮਈ (ਇਕਬਾਲ ਸਿੰਘ ਸ਼ਾਂਤ)-ਪਿੰਡ ਬਾਦਲ ਸਥਿਤ ਦਸਮੇਸ਼ ਗਰਲਜ਼ ਕਾਲਜ ਵਿਚ ਪੰਜਾਬ ਤੇ ਹਰਿਆਣਾ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਤਸਾਹਿਤ ਕਰਨ ਲਈ 'ਸਨਮਾਨ ਸਮਾਰੋਹ-2026' ਕਰਵਾਇਆ ਗਿਆ | ਇਸ ਮੌਕੇ 90 ਫ਼ੀਸਦ ਤੋਂ ਵੱਧ ਅੰਕ ਹਾਸਿਲ ਕਰਨ ਵਾਲੇ ਪੰਜਾਬ ਤੇ ਹਰਿਆਣਾ ਦੇ ਕਰੀਬ 27 ਸਕੂਲਾਂ ਦੇ 190 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਵਿਦਿਆਰਥੀਆਂ ਦੇ ਹੌਂਸਲਾ ਅਫ਼ਜਾਈ ਲਈ ਕਾਲਜ ਦੀ ਸਾਬਕਾ ਵਿਦਿਆਰਥਣ ਤੇ ਬਠਿੰਡਾ ਦੇ ਏ.ਆਈ.ਜੀ. ਅਵਨੀਤ ਕੌਰ ਸਿੱਧੂ (ਅਰਜੁਨ ਐਵਾਰਡੀ), ਪੋਬਤਾਰੋਹੀ ਸੁੱਖੀ ਬੱਲ ਅਤੇ ਪੰਜਾਬੀ ਫ਼ਿਲਮ ਅਦਾਕਾਰ ਮਲਕੀਤ ਰੌਣੀ ਵਿਸ਼ੇਸ਼ ਤੌਰ 'ਤੇ ਪੁੱਜੇ | ਓਲੰਪੀਅਨ ਅਵਨੀਤ ਕੌਰ ਸਿੱਧੂ ਨੇ ਭਰਵੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਦਸਮੇਸ਼ ਕਾਲਜ ਨੂੰ ਆਪਣੀ ਕਰਮਭੂਮੀ ਦੱਸਦਿਆਂ ਵਿਦਿਆਰਥੀਆਂ ਨੂੰ ਕਿਹਾ ਕਿ ਜ਼ਿੰਦਗੀ ਵਿਚ ਅਨੁਸ਼ਾਸਨ ਤੇ ਮਿਹਨਤ ਦਾ ਕੋਈ ਬਦਲ ਨਹੀਂ ਹੁੰਦਾ ਅਤੇ ਇਹੋ ਮੰਜ਼ਿਲ ਤੱਕ ਪਹੁੰਚਾਉਂਦੇ ਹਨ | ਅਦਾਕਾਰ ਮਲਕੀਤ ਰੌਣੀ ਨੇ ਆਪਣੀ ਤਕਰੀਰ ਵਿਚ ਨਵੀਂ ਪੀੜ੍ਹੀ ਨੂੰ ਜੀਵਨ ਦੇ ਅਸਲ ਸੰਘਰਸ਼ ਨਾਲ ਜਾਣੂ ਕਰਵਾਉਂਦਿਆਂ ਮੋਬਾਇਲ ਫ਼ੋਨ ਦੀ ਸੀਮਤ ਤੇ ਸੁਚੱਜੀ ਵਰਤੋਂ ਕਰਨ ਅਤੇ ਜ਼ਿੰਦਗੀ ਵਿਚ ਟੀਚਾ ਮਿੱਥ ਕੇ ਤੁਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੇ ਮਾਪਿਆਂ, ਖ਼ਾਸ ਕਰਕੇ ਮਾਂ ਦੇ ਤਿਆਗ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ | ਐਮਾ ਡੈਬਲਮ ਚੋਟੀ ਫਤਹਿ ਕਰਨ ਵਾਲੀ ਪਹਿਲੀ ਪੰਜਾਬਣ ਸੁੱਖੀ ਬੱਲ ਨੇ ਚੜ੍ਹਾਈ ਦੌਰਾਨ ਆਈਆਂ ਔਕੜਾਂ ਤੇ ਰੋਮਾਂਚਿਕ ਅਨੁਭਵ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਪਹਾੜਾਂ ਦੀਆਂ ਚੋਟੀਆਂ ਬਾਅਦ ਵਿਚ ਸਰ ਹੁੰਦੀਆਂ ਹਨ, ਪਹਿਲਾਂ ਆਪਣੇ ਮਨ ਦੇ ਭੈਅ ਉਪਰ ਫਤਿਹ ਪਾਉਣੀ ਪੈਂਦੀ ਹੈ | ਉਨ੍ਹਾਂ ਵਿਦਿਆਰਥਣਾਂ ਨੂੰ ਮਾਪਿਆਂ ਦੇ ਸੁਪਨੇ ਸਾਕਾਰ ਕਰਨ ਲਈ ਹਿੰਮਤ ਨਾਲ ਅੱਗੇ ਵਧਣ ਦਾ ਸੱਦਾ ਦਿੱਤਾ | ਕਾਲਜ ਦੇ ਪਿ੍ੰਸੀਪਲ ਡਾ. ਐੱਸ.ਐੱਸ. ਸੰਘਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਾਲਜ ਦੀਆਂ ਖੇਡਾਂ, ਵਿਦਿਅਕ ਤੇ ਸੱਭਿਆਚਾਰਕ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ | ਦੇਸ਼ ਵਿਚੋਂ ਦੂਜਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਗੁਰਨੂਰ ਕੌਰ ਤੇ ਉਸ ਦੇ ਮਾਪਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਸਮਾਗਮ ਮੌਕੇ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਨੇ ਫ਼ੈਸ਼ਨ ਸ਼ੋਅ ਵੀ ਪੇਸ਼ ਕੀਤਾ | ਇਸ ਦੇ ਇਲਾਵਾ ਬਾਕਸਿੰਗ ਪੇਸ਼ਕਾਰੀ ਤੇ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ | ਸਟੇਜ ਸੰਚਾਲਨ ਰਮਣ ਕੌਰ ਸਿੱਧੂ ਅਤੇ ਇੰਦਰਾ ਪਹੂਜਾ ਨੇ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਸਹਾਇਕ ਪ੍ਰੋਫ਼ੈਸਰ ਡਾ. ਪ੍ਰਭਜੀਤ ਕੌਰ ਢਿੱਲੋਂ ਨੂੰ ਸਰਵੋਤਮ ਪੇਸ਼ਕਾਰੀ ਪੁਰਸਕਾਰ ਮਿਲਿਆ
Ad Position 24