17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਗੁਰਬਾਣੀ ਕੰਠ ਮੁਕਾਬਲੇ 'ਚ ਵਿਦਿਆਰਥੀ ਨੇ ਹਾਸਿਲ ਕੀਤਾ ਵਿਸ਼ੇਸ਼ ਸਨਮਾਨ <br/>

Ad Position 21
No active advertisement
ਅਜੀਤ ਡੈਸਕ 22-05-2026
ਜੈਤੋ, 21 ਮਈ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਪਿਤ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੰਗਸਰ ਜੈਤੋ ਦੇ ਵਿਦਿਆਰਥੀਆਂ ਨੂੰ ਧਾਰਮਿਕ ਅਤੇ ਆਤਮਿਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਕਰਵਾਏ ਗਏ ਗੁਰਬਾਣੀ ਕੰਠ ਮੁਕਾਬਲੇ ਵਿਚ ਵਿਦਿਆਰਥੀ ਸੁੱਖਨਿਧਾਨ ਸਿੰਘ ਜਮਾਤ ਦੂਸਰੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਸ਼ੇਸ਼ ਸਨਮਾਨ ਹਾਸਿਲ ਕੀਤਾ ਹੈ | ਵਿਦਿਆਰਥੀਆਂ ਨੇ ਗੁਰਬਾਣੀ ਦੇ ਸ਼ਬਦਾਂ ਦਾ ਸੁਚੱਜੇ ਉਚਾਰਣ ਅਤੇ ਭਾਵਪੂਰਤ ਪ੍ਰਸਤੁਤੀ ਕਰਕੇ ਸਭ ਦਾ ਮਨ ਮੋਹ ਲਿਆ | ਸਕੂਲ ਪਿ੍ੰਸੀਪਲ ਰਾਜਵਿੰਦਰ ਕੌਰ ਅਤੇ ਅਧਿਆਪਕਾਂ ਨੇ ਵਿਦਿਆਰਥੀ ਦੀ ਇਸ ਉਪਲਬਧੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਬੱਚਿਆਂ ਨੂੰ ਸਿੱਖੀ ਸਿਧਾਂਤਾਂ ਅਤੇ ਗੁਰਬਾਣੀ ਨਾਲ ਜੋੜਦੇ ਹਨ | ਉਨ੍ਹਾਂ ਵਿਦਿਆਰਥੀ ਨੂੰ ਭਵਿੱਖ ਵਿਚ ਵੀ ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜੇਤੂ ਵਿਦਿਆਰਥੀ ਨੂੰ ਸਨਮਾਨ ਚਿੰਨ੍ਹ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਮਾਪਿਆਂ ਅਤੇ ਸਕੂਲ ਸਟਾਫ਼ ਨੇ ਵੀ ਵਿਦਿਆਰਥੀ ਦੀ ਇਸ ਕਾਮਯਾਬੀ 'ਤੇ ਮਾਣ ਪ੍ਰਗਟਾਇਆ |

Ad Position 22
No active advertisement
ਪਿਛਲੀ ਖ਼ਬਰ ਵਾਲੀਆ ਪਰਿਵਾਰ ਵਲੋਂ ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਵਿਦਿਆਰਥਣ ਏਕਮਦੀਪ ਬਾਵਾ ਦੀ ਮੈਰੀਟੋਰੀਅਸ ਸਕੂਲ ਲਈ ਚੋਣ
Ad Position 24