ਗਿੱਦੜਬਾਹਾ, 21 ਮਈ (ਪਰਮਜੀਤ ਸਿੰਘ ਥੇੜ੍ਹੀ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਦਾ ਮਾਹੌਲ ਦਿਨੋਂ-ਦਿਨ ਗਰਮਾਉਂਦਾ ਜਾ ਰਿਹਾ ਹੈ | ਇਸੇ ਤਹਿਤ ਵਾਰਡ ਨੰਬਰ 6 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦੀਪਕ ਗਰਗ ਵਲੋਂ ਆਪਣੇ ਸਮਰਥਕਾਂ ਨਾਲ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ ਅਤੇ ਵਾਰਡ ਵਾਸੀਆਂ ਪਾਸੋਂ ਆਪਣੇ ਹੱਕ ਵਿਚ ਵੋਟਾਂ ਦੀ ਅਪੀਲ ਕੀਤੀ ਗਈ | ਚੋਣ ਪ੍ਰਚਾਰ ਦੌਰਾਨ ਦੀਪਕ ਗਰਗ ਨੇ ਕਿਹਾ ਕਿ ਵਾਰਡ ਨੰਬਰ 6 ਦੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਨੂੰ ਤਰਜ਼ੀਹ ਦੇ ਆਧਾਰ 'ਤੇ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੋਵੇਗੀ | ਉਨ੍ਹਾਂ ਕਿਹਾ ਕਿ ਇਲਾਕੇ ਵਿਚ ਸੜਕਾਂ, ਸੀਵਰੇਜ, ਸਟਰੀਟ ਲਾਈਟਾਂ, ਸਫ਼ਾਈ ਪ੍ਰਬੰਧ ਤੇ ਪੀਣ ਵਾਲੇ ਪਾਣੀ ਦੀ ਸਹੂਲਤ ਨੂੰ ਮਜ਼ਬੂਤ ਕੀਤਾ ਜਾਵੇਗਾ | ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਗਿੱਦੜਬਾਹਾ ਹਲਕੇ ਦੇ ਵਿਕਾਸ ਲਈ ਕਈ ਮਹੱਤਵਪੂਰਨ ਕੰਮ ਕਰਵਾਏ ਗਏ ਹਨ | ਉਨ੍ਹਾਂ ਕਿਹਾ ਕਿ ਹਲਕੇ ਵਿਚ ਸੜਕਾਂ ਦੀ ਮੁਰੰਮਤ, ਪਿੰਡਾਂ ਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ, ਸੀਵਰੇਜ ਪ੍ਰਬੰਧਾਂ ਵਿਚ ਸੁਧਾਰ ਅਤੇ ਲੋਕ ਭਲਾਈ ਨਾਲ ਜੁੜੇ ਕਈ ਪ੍ਰੋਜੈਕਟ ਲਿਆਂਦੇ ਤੇ ਉਨ੍ਹਾਂ ਨੂੰ ਪੂਰਾ ਕੀਤਾ, ਜਿਨ੍ਹਾਂ ਦਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਵਿਕਾਸ ਤੇ ਲੋਕਾਂ ਦੀ ਭਲਾਈ ਦੀ ਰਾਜਨੀਤੀ ਕਰਦੀ ਆਈ ਹੈ ਅਤੇ ਇਸ ਵਾਰ ਵੀ ਲੋਕ ਵਿਕਾਸ ਦੇ ਮੁੱਦੇ 'ਤੇ ਹੀ ਆਪਣਾ ਫ਼ੈਸਲਾ ਕਰਨਗੇ | ਇਸ ਮੌਕੇ ਸੰਦੀਪ ਗਰਗ ਸੀਪਾ