ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਾਰਡ ਨੰਬਰ 13 ਤੋਂ ਉਮੀਦਵਾਰ ਗੁਰਵਿੰਦਰ ਕੌਰ ਦੇ ਹੱਕ ਵਿਚ ਅਕਾਲੀ ਵਰਕਰਾਂ ਵਲੋਂ ਚੋਣ ਪ੍ਰਚਾਰ ਕੀਤਾ ਗਿਆ | ਇਸ ਸੰਬੰਧ ਵਿਚ ਕਿਰਤ ਨਗਰ ਵਿਖੇ ਉਮੀਦਵਾਰ ਦੇ ਪਤੀ ਗੁਰਜੀਤ ਸਿੰਘ ਚੰਨੀ ਮੈਂਬਰ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕੀਤਾ ਗਿਆ ਅਤੇ ਅਕਾਲੀ ਉਮੀਦਵਾਰ ਗੁਰਵਿੰਦਰ ਕੌਰ ਲਈ ਵੋਟਾਂ ਮੰਗੀਆਂ ਗਈਆਂ | ਇਸ ਮੌਕੇ ਗੁਰਜੀਤ ਸਿੰਘ ਚੰਨੀ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਹੀ ਸ਼ਹਿਰ ਦਾ ਵਿਕਾਸ ਹੋਇਆ ਹੈ, ਜਦਕਿ ਉਸ ਤੋਂ ਬਾਅਦ ਆਈਆਂ ਸਰਕਾਰਾਂ ਸਮੇਂ ਕੋਈ ਵਿਕਾਸ ਕੰਮ ਨਹੀਂ ਹੋਏ, ਜਿਸ ਕਰਕੇ ਸ਼ਹਿਰ ਵਿਕਾਸ ਪੱਖੋਂ ਪਛੜ ਗਿਆ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਅਕਾਲੀ ਉਮੀਦਵਾਰਾਂ ਨੂੰ ਬਹੁਮਤ ਨਾਲ ਜਿਤਾਇਆ ਜਾਵੇ, ਤਾਂ ਜੋ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੌਂਸਲਰ ਮਿਲ ਕੇ ਕੰਮ ਕਰ ਸਕਣ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ |