16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਤੁਲਸੀ ਰਾਮ ਬਾਂਸਲ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ:-ਬੱਬੂ ਬਰਾੜ

Ad Position 21
repet_subhas-goyals [Copy P29]
ਅਜੀਤ ਡੈਸਕ 22-05-2026
ਜੈਤੋ, 21 ਮਈ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਦੇ ਵਾਰਡ ਨੰਬਰ : 12 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੁਲਸੀ ਰਾਮ ਬਾਂਸਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੈਤੋ ਦੀਆਂ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਇੱਕਜੁੱਟ ਹੋ ਕੇ ਚੋਣ ਮੈਦਾਨ ਵਿਚ ਉਤਰੀ ਹੈ ਅਤੇ ਹਰ ਆਗੂ ਤੇ ਵਰਕਰ ਪਾਰਟੀ ਉਮੀਦਵਾਰਾਂ ਦੀ ਮਦਦ ਲਈ ਦਿਨ-ਰਾਤ ਮਿਹਨਤ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਵਾਰਡ ਨੰਬਰ 12 ਤੋਂ ਕਾਂਗਰਸ ਉਮੀਦਵਾਰ ਤੁਲਸੀ ਰਾਮ ਬਾਂਸਲ ਨੂੰ ਇਲਾਕੇ ਦੇ ਲੋਕਾਂ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਉਹ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਵਾਰਡ ਦੇ ਵਿਕਾਸ ਲਈ ਕਾਂਗਰਸ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ | ਇਸ ਮੌਕੇ ਦਰਸ਼ਨ ਸਿੰਘ ਢਿੱਲਵਾਂ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਪੰਜਾਬ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਨੇ ਵੀ ਦਾਅਵਾ ਕੀਤਾ ਕਿ ਇਸ ਵਾਰ ਵਾਰਡ ਨੰਬਰ 12 ਵਿਚ ਕਾਂਗਰਸ ਪਾਰਟੀ ਇਤਿਹਾਸਕ ਜਿੱਤ ਹਾਸਿਲ ਕਰੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਦੀ ਹਰਮਨ ਪਿਆਰੀ ਪਾਰਟੀ ਹੈ ਅਤੇ ਅੱਜ ਵੀ ਜੈਤੋ ਦੇ ਲੋਕ ਕਾਂਗਰਸ ਸਰਕਾਰ ਸਮੇਂ ਹੋਏ ਵਿਕਾਸ ਕੰਮਾਂ ਨੂੰ ਯਾਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਲੋਕ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਸ਼ਹਿਰ ਦੇ ਵਿਕਾਸ ਲਈ ਅਹਿਮ ਯੋਗਦਾਨ ਪਾਇਆ ਹੈ | ਇਸ ਮੌਕੇ ਸੁਰਜੀਤ ਸਿੰਘ ਬਾਬਾ ਸਾਬਕਾ ਪ੍ਰਧਾਨ ਨਗਰ ਕੌਂਸਲ ਜੈਤੋ, ਕੌਂਸਲਰ ਤੁਲਸੀ ਰਾਮ ਬਾਂਸਲ, ਨੌਜਵਾਨ ਆਗੂ ਹਰਪਿੰਦਰ ਸਿੰਘ ਭੱਟੀ, ਸੱਤਾ ਭਾਊ ਕਸਮ ਭੱਟੀ, ਬੰਟੀ ਜਿੰਦਲ, ਟੇਕ ਸਿੰਘ ਬਰਾੜ, ਭੋਲਾ ਅਗਰਵਾਲ, ਯੋਗਵੀਰ ਸਿੰਘ, ਡਾ. ਗੋਰਾ ਸਿੰਘ ਸੂਰਘੂਰੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸਕੂਲ 'ਚ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਲੋਕ ਹਿਤਾਂ ਵਾਲੇ ਫ਼ੈਸਲਿਆਂ ਨੂੰ ਤਰਜੀਹ ਦਿੱਤੀ: ਸੂਬਾ ਸਿੰਘ ਬਾਦਲ
Ad Position 24