ਪੰਜਗਰਾੲੀਂ ਕਲਾਂ, 21 ਮਈ (ਸੁਖਮੰਦਰ ਸਿੰਘ ਬਰਾੜ)-ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ 7 ਜੂਨ 1991 ਨੂੰ ਸ਼ਹਾਦਤ ਦਾ ਜਾਮ ਪੀਣ ਵਾਲੇ ਕਾਮਰੇਡ ਅਮੋਲਕ ਸਿੰਘ ਅÏਲਖ ਤੇ ਸਾਥੀਆਂ ਦੀ ਯਾਦ ਨੂੰ ਤਾਜ਼ਾ ਕਰਨ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਿਤੀ 7 ਜੂਨ 2026 ਦਿਨ ਐਤਵਾਰ ਨੂੰ ਸਵੇਰੇ 10 ਵਜੇ 35ਵਾਂ ਬਰਸੀ ਸਮਾਗਮ ਪਿੰਡ ਅÏਲਖ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਇਕ ਜ਼ਰੂਰੀ ਮੀਟਿੰਗ ਪਿੰਡ ਅÏਲਖ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ ਅਤੇ ਵਿੱਤ ਸਕੱਤਰ ਕਾਮਰੇਡ ਗੁਰਚਰਨ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸ਼ਾਮਿਲ ਪਾਰਟੀ ਦੇ ਜ਼ਿਲ੍ਹਾ ਕੌਂਸਲ ਮੈਂਬਰ ਬੋਹੜ ਸਿੰਘ ਅÏਲਖ, ਸੁਖਦਰਸ਼ਨ ਰਾਮ ਸ਼ਰਮਾ, ਸ਼ਿਵ ਕੁਮਾਰ ਸ਼ਰਮਾ, ਕਾਮਰੇਡ ਗੁਰਚਰਨ ਸਿੰਘ, ਜਸਵੰਤ ਸਿੰਘ ਨਿੱਕਾ ਅÏਲਖ ਅਤੇ ਕਾਮਰੇਡ ਬੂਟਾ ਸਿੰਘ ਨੇ ਦੱਸਿਆ ਕਿ ਬਰਸੀ ਸਮਾਗਮ ਦੇ ਸਾਰੇ ਪ੍ਰਬੰਧਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ | ਉਨ੍ਹਾਂ ਦੱਸਿਆ ਕਿ ਬਰਸੀ ਸਮਾਗਮ ਦੌਰਾਨ ਨਾਟਕਕਾਰ ਹਰਵਿੰਦਰ ਦੀਵਾਨਾ ਦੀ ਅਗਵਾਈ ਹੇਠ ਚੇਤਨਾ ਕਲਾ ਕੇਂਦਰ ਬਰਨਾਲਾ ਦੀ ਟੀਮ ਵਲੋਂ ਨਾਟਕ ਅਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਜਾਣਗੀਆਂ | ਇਸ ਸਮਾਗਮ 'ਚ ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਅਤੇ ਹੋਰ ਵੱਖ ਵੱਖ ਬੁਲਾਰੇ ਸ਼ਿਰਕਤ ਕਰਨਗੇ |