16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਗੁਰੂ ਨਾਨਕ ਕਾਲਜ ਦੇ ਵਿਦਿਆਰਥੀ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ ਨਾਂਅ ਦਰਜ ਕੀਤਾ

Ad Position 21
repet_subhas-goyals [Copy P29]
ਅਜੀਤ ਡੈਸਕ 22-05-2026
ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀ ਵਲੋਂ ਕਾਲਜ ਦੇ ਅਕਾਦਮਿਕ ਇਤਿਹਾਸ ਨੂੰ ਦੁਹਰਾਉਂਦੇ ਹੋਏ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕੀਤਾ | ਪੋਸਟ ਗ੍ਰੈਜੂਏਟ ਕਮਰਸ ਵਿਭਾਗ ਦੇ ਮੁਖੀ ਡਾ. ਜਗਮੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਬੀ.ਕਾਮ. ਸਮੈਸਟਰ ਤੀਜਾ ਦੇ ਵਿਦਿਆਰਥੀ ਦਰਵੰਸ਼ ਸਿੰਘ ਸਪੁੱਤਰ ਗੁਰਜੀਤ ਸਿੰਘ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਗਏ ਬੀ.ਕਾਮ. ਦੂਜੇ ਸਾਲ ਦੇ ਨਤੀਜੇ ਵਿਚ ਯੂਨੀਵਰਸਿਟੀ ਮੈਰਿਟ ਸੂਚੀ ਵਿਚ 10ਵਾਂ ਸਥਾਨ ਪ੍ਰਾਪਤ ਕੀਤਾ ਹੈ | ਇਹ ਸ਼ਾਨਦਾਰ ਪ੍ਰਾਪਤੀ ਵਿਦਿਆਰਥੀ ਦੇ ਸਮਰਪਨ, ਸਖ਼ਤ ਮਿਹਨਤ ਤੇ ਅਕਾਦਮਿਕ ਉਤਮਤਾ ਨੂੰ ਦਰਸਾਉਂਦੀ ਹੈ | ਕਾਲਜ ਪਿ੍ੰਸੀਪਲ ਪ੍ਰੋ. ਸਰਬਜੀਤ ਕੌਰ ਨੇ ਇਸ ਪ੍ਰਾਪਤੀ 'ਤੇ ਕਾਮਰਸ ਵਿਭਾਗ ਅਤੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਦੂਜੇ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਵਿਚ ਉਤਮਤਾ ਲਈ ਯਤਨ ਕਰਨ ਲਈ ਪ੍ਰੇਰਿਤ ਕਰਦੀਆਂ ਹਨ | ਇਸ ਮੌਕੇ ਸਥਾਨਕ ਪ੍ਰਬੰਧਕੀ ਕਮੇਟੀ ਦੇ ਵਧੀਕ ਸਕੱਤਰ ਮਨਜੀਤ ਸਿੰਘ ਬਰਕੰਦੀ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ ਅਤੇ ਭਵਿੱਖ ਦੇ ਯਤਨਾਂ ਵਿਚ ਵੀ ਨਿਰੰਤਰ ਸਫਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਖ਼ਾਦਾਂ ਦੀ ਸੰਤੁਲਿਤ ਵਰਤੋਂ ਸੰਬੰਧੀ ਸਿਖਲਾਈ ਕੈਂਪ ਅਗਲੀ ਖ਼ਬਰ ਮਾਤਾ ਚਮੇਲੀ ਦੇਵੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
Ad Position 24