16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਖ਼ਾਦਾਂ ਦੀ ਸੰਤੁਲਿਤ ਵਰਤੋਂ ਸੰਬੰਧੀ ਸਿਖਲਾਈ ਕੈਂਪ

Ad Position 21
repet_subhas-goyals [Copy P29]
ਅਜੀਤ ਡੈਸਕ 22-05-2026
ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਖ਼ਾਦਾਂ ਦੀ ਸੰਤੁਲਿਤ ਵਰਤੋਂ ਸੰਬੰਧੀ ਚਲਾਈ ਜਾ ਰਹੀ ਰਾਸ਼ਟਰੀ ਮੁਹਿੰਮ ਤਹਿਤ ਮਲੋਟ ਤੇ ਲੰਬੀ ਬਲਾਕ ਦੀਆਂ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਤੇ ਸਕੱਤਰਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਟਾ ਗਿਆ, ਜਿਸ ਵਿਚ 80 ਤੋਂ ਵੱਧ ਸਿਖਿਆਰਥੀਆਂ ਨੇ ਹਿੱਸਾ ਲਿਆ | ਪ੍ਰੋਗਰਾਮ ਦਾ ਮੁੱਖ ਉਦੇਸ਼ ਖ਼ਾਦਾਂ ਦੀ ਸੰਤੁਲਿਤ ਵਰਤੋਂ, ਮਿੱਟੀ ਦੀ ਸਿਹਤ ਸੰਭਾਲ ਅਤੇ ਸਰਬਪੱਖੀ ਪੌਸ਼ਕ ਤੱਤ ਪ੍ਰਬੰਧਨ ਸੰਬੰਧੀ ਜਾਗਰੂਕਤਾ ਪੈਦਾ ਕਰਨਾ ਹੈ | ਇਸ ਮੌਕੇ ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ (ਐਕਸਟੈਂਸ਼ਨ ਐਜੂਕੇਸ਼ਨ) ਨੇ ਖ਼ਾਦਾਂ ਦੀ ਅਸੰਤੁਲਿਤ ਵਰਤੋਂ ਕਾਰਨ ਮਿੱਟੀ ਦੀ ਉਪਜਾਊ ਸ਼ਕਤੀ ਤੇ ਵਾਤਾਵਰਣ 'ਤੇ ਪੈਣ ਵਾਲੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਸਾਨਾਂ ਨੂੰ ਮਿੱਟੀ ਜਾਂਚ ਆਧਾਰਿਤ ਖ਼ਾਦ ਵਰਤੋਂ ਅਤੇ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਅਨੁਸਾਰ ਖ਼ਾਦਾਂ ਦੀ ਵਰਤੋਂ ਲਈ ਪ੍ਰੇਰਿਤ ਕਰਨ 'ਤੇ ਜ਼ੋਰ ਦਿੱਤਾ | ਇਸ ਦੇ ਨਾਲ ਹੀ ਯੂਨੀਵਰਸਿਟੀ ਵਲੋਂ ਕੇ.ਵੀ.ਕੇ. ਰਾਹੀਂ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਸਿਖਲਾਈਆਂ ਬਾਰੇ ਜਾਣਕਾਰੀ ਦਿੱਤੀ | ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਜੈਵਿਕ ਸਰੋਤਾਂ ਦੀ ਵਰਤੋਂ, ਹਰੀ ਖ਼ਾਦ, ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ, ਨਾਈਟਰੋਜਨ ਕੁਸ਼ਲ ਫ਼ਸਲੀ ਕਿਸਮਾਂ ਤੇ ਸੂਖ਼ਮ ਪੌਸ਼ਕ ਤੱਤਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਝੋਨੇ ਵਿਚ ਮਧਰੇ ਰੋਗ ਦੀ ਰੋਕਥਾਮ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ | ਡਾ. ਸੁਖਜਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ (ਫ਼ਲ ਵਿਗਿਆਨ) ਨੇ ਫ਼ਲਾਂ ਤੇ ਸਬਜ਼ੀਆਂ ਵਿਚ ਪੌਸ਼ਕ ਤੱਤ ਪ੍ਰਬੰਧਨ ਦੀ ਭੂਮਿਕਾ ਬਾਰੇ ਚਰਚਾ ਕੀਤੀ | ਉਨ੍ਹਾਂ ਬਾਗਾਂ ਲਈ ਵਿਗਿਆਨਕ ਢੰਗ ਨਾਲ ਮਿੱਟੀ ਦੇ ਨਮੂਨੇ ਇਕੱਠੇ ਕਰਨ ਦੀ ਵਿਧੀ ਬਾਰੇ ਵੀ ਜਾਣੂ ਕਰਵਾਇਆ | ਇਸ ਮੌਕੇ ਸਹਾਇਕ ਰਜਿਸਟਰਾਰ ਪਰਿਪੂਰਨ ਸਿੰਘ ਢਿੱਲੋਂ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਉਨ੍ਹਾਂ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਅਤੇ ਸਕੱਤਰਾਂ ਨੂੰ ਅਪੀਲ ਕੀਤੀ ਕਿ ਉਹ ਸਿਖਲਾਈ ਦੌਰਾਨ ਪ੍ਰਾਪਤ ਕੀਤੀ ਵਿਗਿਆਨਕ ਜਾਣਕਾਰੀ ਅਤੇ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਲਾਅ ਕਾਲਜ ਵਿਖੇ ਬੀ.ਏ. ਐੱਲ.ਐੱਲ.ਬੀ. ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਦੇ ਵਿਦਿਆਰਥੀ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ ਨਾਂਅ ਦਰਜ ਕੀਤਾ
Ad Position 24