16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਐੱਸ.ਡੀ. ਸਕੂਲ ਦੇ ਵਿਦਿਆਰਥੀਆਂ ਦਾ ਨੈਸ਼ਨਲ ਪੱਧਰੀ ਕੁਇਜ਼ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
repet_subhas-goyals [Copy P29]
ਅਜੀਤ ਡੈਸਕ 22-05-2026
ਮਲੋਟ, 21 ਮਈ (ਪਾਟਿਲ)-ਬਾਬਾ ਫ਼ਰੀਦ ਬਠਿੰਡਾ ਵਲੋਂ ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰਵਾਏ ਗਏ ਨੈਸ਼ਨਲ ਪੱਧਰੀ ਕੋਨਸਟੀਟਿਊਸ਼ਨ ਅਵੇਅਰਨੈਸ ਕੁਇਜ ਮੁਕਾਬਲੇ ਵਿਚ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਅਰਜੁਨ ਰਾਮਪਾਲ ਮੇਘਵਾਲ (ਮਨਿਸਟਰ ਆਫ਼ ਸਟੇਟ, ਮਨਿਸਟਰੀ ਆਫ਼ ਲਾ ਐਂਡ ਜਸਟਿਸ) ਵਲੋਂ ਨਵਿਆ ਸਪੁੱਤਰੀ ਭੂਸ਼ਨ ਕੁਮਾਰ, ਅਰੂਸ਼ੀ ਪੁੱਤਰੀ ਸੁਨੀਲ ਕੁਮਾਰ ਅਤੇ ਹਰਕਿਰਤ ਪੁੱਤਰ ਅਮਰਪ੍ਰੀਤ ਸਿੰਘ ਨੂੰ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ 'ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਪ੍ਰਾਪਤੀ ਉਪਰੰਤ ਸਕੂਲ ਪਹੁੰਚਣ 'ਤੇ ਮੁਕਾਬਲੇ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਵਾਲੇ ਅਧਿਆਪਕ ਏਕਤਾ ਗਾਂਧੀ ਤੇ ਵਿਦਿਆਰਥੀਆਂ ਦਾ ਸਕੂਲ ਦੀ ਸਭਾ ਵਿਚ ਵਿਸ਼ੇਸ਼ ਸਨਮਾਨ ਕੀਤਾ ਗਿਆ | ਪਿ੍ੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ | ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ, ਲਗਨ ਅਤੇ ਅਨੁਸ਼ਾਸਨ ਹੀ ਸਫਲਤਾ ਦੀ ਕੁੰਜੀ ਹਨ | ਉਨ੍ਹਾਂ ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਵਿਖੇ ਦਸਵੀਂ ਜਮਾਤ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਲਾਅ ਕਾਲਜ ਵਿਖੇ ਬੀ.ਏ. ਐੱਲ.ਐੱਲ.ਬੀ. ਦਾ ਨਤੀਜਾ ਸ਼ਾਨਦਾਰ ਰਿਹਾ
Ad Position 24