15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਫ਼ਰੀਦਕੋਟ ਪੁਲਿਸ ਵਲੋਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਅੰਦਰ ਫ਼ਲੈਗ ਮਾਰਚ

Ad Position 21
No active advertisement
ਅਜੀਤ ਡੈਸਕ 23-05-2026
ਫ਼ਰੀਦਕੋਟ, 22 ਮਈ (ਜਸਵੰਤ ਸਿੰਘ ਪੁਰਬਾ)-ਅਗਾਮੀ ਨਗਰ ਕੌਸਲ ਚੋਣਾਂ ਦੇ ਮੱਦੇਨਜ਼ਰ ਫ਼ਰੀਦਕੋਟ ਪੁਲਿਸ ਵਲੋਂ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ਹੇਠ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਇਲਾਕੇ ਦੇ ਕਈ ਪਿੰਡਾਂ ਵਿਚ ਫਲੈਗ ਮਾਰਚ ਕੀਤਾ | ਇਸੇ ਤਹਿਤ ਜਿੱਥੇ ਹਰ ਸ਼ੱਕ ਗਤੀਵਿਧੀ 'ਤੇ ਨਜ਼ਰ ਰੱਖਣ ਲਈ ਨਾਕਾਬੰਦੀਆਂ, ਗਸ਼ਤਾਂ ਅਤੇ ਸੀ.ਸੀ.ਟੀ.ਵੀ ਕੈਮਰਿਆਂ ਅਤੇ ਡਰੋਨ ਕੈਮਰਿਆਂ ਦੀ ਮਦਦ ਲਈ ਜਾ ਰਹੀ ਹੈ | ਇਸੇ ਕੜੀ ਵਿਚ ਅੱਜ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੀਆਂ ਸਾਰੀਆਂ 03 ਸਬ-ਡਵੀਜ਼ਨਾਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਭਾਰੀ ਪੁਲਿਸ ਬਲਾਂ ਸਮੇਤ ਫਲੈਗ ਮਾਰਚ ਕੀਤੇ ਗਏ | ਫ਼ਰੀਦਕੋਟ ਸ਼ਹਿਰ ਅੰਦਰ ਇਹ ਫਲੈਗ ਮਾਰਚ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫ਼ਰੀਦਕੋਟ ਦੀ ਅਗਵਾਈ ਹੇਠ ਫ਼ਰੀਦਕੋਟ ਸ਼ਹਿਰ ਅੰਦਰ ਮਿੰਨੀ ਸਕੱਤਰੇਤ ਫ਼ਰੀਦਕੋਟ ਤੋਂ ਸ਼ੁਰੂ ਹੋ ਕੇ ਭਾਈ ਘਨੱਈਆ ਚੌਕ ਹੁੰਦੇ ਹੋਏ, ਘੰਟਾ ਘਰ ਚੌਕ, ਕੰਮੇਆਣਾ ਚੌਕ ਵਿਚ ਦੀ ਹੁੰਦੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਅੰਦਰ ਕੀਤਾ ਗਿਆ | ਕੋਟਕਪੂਰਾ ਸ਼ਹਿਰ ਅੰਦਰ ਇਹ ਫਲੈਗ ਮਾਰਚ ਸੰਜੀਵ ਕੁਮਾਰ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ ਦੀ ਅਗਵਾਈ ਵਿਚ ਸ਼ੁਰੂ ਹੋਇਆ, ਜਿਸ ਵਿਚ ਉਨ੍ਹਾਂ ਨਾਲ ਮੁੱਖ ਅਫ਼ਸਰ ਥਾਣਾ ਸਮੇਤ ਪੁਲਿਸ ਟੀਮਾਂ ਮੌਜੂਦ ਰਹੀਆਂ | ਇਹ ਫਲੈਗ ਮਾਰਚ ਬੱਤੀਆਂ ਵਾਲਾ ਚੌਕ ਤੋ ਸ਼ੁਰੂ ਹੋ ਕੇ ਬਜ਼ਾਰ ਵਿਚ ਦੀ ਹੁੰਦੇ ਹੋਏ ਸ਼ਹਿਰ ਦੇ ਹਰ ਮਹੱਤਵਪੂਰਨ ਸਥਾਨਾ ਵਿਚੋਂ ਦੀ ਲੰਘਿਆ | ਇਸੇ ਤਰ੍ਹਾ ਜੈਤੋਂ ਏਰੀਆ ਵਿਚ ਇਹ ਫਲੈਗ ਮਾਰਚ ਇਕਬਾਲ ਸਿੰਘ ਡੀ.ਐਸ.ਪੀ (ਸਬ-ਡਵੀਜਨ) ਜੈਤੋ ਦੀ ਅਗਵਾਈ ਹੇਠ ਮੁੱਖ ਅਫ਼ਸਰ ਥਾਣਾ ਸਮੇਤ ਪੁਲਿਸ ਟੀਮਾਂ ਸਮੇਤ ਥਾਣਾ ਜੈਤੋ ਤੋ ਸ਼ੁਰੂ ਹੋ ਕੇ ਸ਼ਹਿਰ ਦੇ ਪ੍ਰਮੁੱਖ ਸਥਾਨਾਂ 'ਤੇ ਕੀਤਾ ਗਿਆ | ਐਸ.ਐਸ.ਪੀ. ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ, ਚੋਣਾਂ ਨੂੰ ਪੂਰੀ ਤਰ੍ਹਾਂ ਅਮਨ ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਫ਼ਰੀਦਕੋਟ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ, ਪੁਲਿਸ ਪਾਰਟੀਆਂ ਵਲੋਂ ਲਗਾਤਾਰ ਫਲੈਗ ਮਾਰਚ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਬਿਨਾਂ ਕਿਸੇ ਡਰ ਤੋਂ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਸੰਬੰਧੀ ਪੋਲਿੰਗ ਸਟਾਫ਼ ਦੀ ਰਿਹਰਸਲ ਕਰਵਾਈ ਅਗਲੀ ਖ਼ਬਰ ਮਾਨਸਿਕ ਪ੍ਰੇਸ਼ਾਨੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕਸ਼ੀ
Ad Position 24