ਕੋਟਕਪੂਰਾ, 22 ਮਈ (ਮੋਹਰ ਸਿੰਘ ਗਿੱਲ)-ਸ਼ਹਿਰ ਕੋਟਕਪੂਰਾ ਦੇ ਵਾਰਡ ਨੰਬਰ 17, 19 ਅਤੇ 20 ਤੋਂ ਕੌਂਸਲਰ ਦੀ ਚੋਣ ਲੜ੍ਹ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਟੀਮ ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਯੂਥ ਆਗੂ ਸੁਖਵੰਤ ਸਿੰਘ ਪੱਕਾ, ਬੱਬੂ ਸੇਖੋਂ, ਜਸਵੀਰ ਸਿੰਘ ਜੱਸਾ ਅਤੇ ਗੁਰਿੰਦਰ ਸਿੰਘ ਚਾਨਾ ਵਲੋਂ ਉਕਤ ਵਾਰਡਾਂ ਦੇ ਵੱਖ-ਵੱਖ ਇਲਾਕਿਆਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਗਿਆ ਅਤੇ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਬਾਰੇ ਜਾਣੂੰ ਕਰਵਾਇਆ ਗਿਆ | ਮੁਹਿੰਮ ਦੌਰਾਨ ਵੋਟਰਾਂ ਨੂੰ ਅਪੀਲ ਕੀਤੀ ਗਈ ਕਿ ਸ਼ਹਿਰ ਦੇ ਵਿਕਾਸ, ਸਾਫ਼-ਸੁਥਰੇ ਪ੍ਰਸ਼ਾਸਨ ਅਤੇ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ | ਟੀਮ ਮੈਂਬਰਾਂ ਨੇ ਕਿਹਾ ਕਿ ਸਪੀਕਰ ਸੰਧਵਾਂ ਦੀ ਅਗਵਾਈ ਹੇਠ ਕੋਟਕਪੂਰਾ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਸ਼ਹਿਰ ਵਿਕਾਸ ਕੰਮਾਂ 'ਚ ਤੇਜ਼ੀ ਲਿਆਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ | ਇਸ ਦੌਰਾਨ ਵਾਰਡ ਨੰਬਰ 17 ਤੋਂ ਰਣਜੀਤ ਕੌਰ ਪਤਨੀ ਗੁਰਸੇਵਕ ਸਿੰਘ, ਵਾਰਡ ਨੰਬਰ 19 ਤੋਂ ਮਨਪ੍ਰੀਤ ਕੌਰ ਪਤਨੀ ਕੁਲਦੀਪ ਸਿੰਘ ਮਾਣਕ ਅਤੇ ਵਾਰਡ ਨੰਬਰ 20 ਤੋਂ ਸਰਬਜੀਤ ਕੌਰ ਪਤਨੀ ਜਗਜੀਤ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਸਰਪੰਚ ਨਾਨਕਸਰ ਸੁਖਮੰਦਰ ਸਿੰਘ ਚਾਹਲ, ਨਿਰਭੈ ਸਿੰਘ ਦੀਪ ਸਰਪੰਚ, ਦਿਲਬਾਗ ਸਿੰਘ ਸਰਪੰਚ ਚਮੇਲੀ, ਡਾ. ਰਾਜਪਾਲ ਸਿੰਘ ਢੁੱਡੀ, ਜਗਜੀਤ ਸਿੰਘ, ਕੁਲਦੀਪ ਮਾਣਕ, ਗੌਰਵ ਅਰੋੜਾ, ਪਵਨੀਤ ਛਾਬੜਾ, ਬਿੰਦਾ ਸੈਣੀ , ਗੁਰਤੇਜ ਸਿੰਘ ਠੇਕੇਦਾਰ, ਗੁਰਪ੍ਰੀਤ ਸਿੰਘ ਢੁੱਡੀ, ਗਿਆਨੀ ਦਲੀਪ ਸਿੰਘ ਚੋਪੜਾ ਬਾਗ ਅਤੇ ਹੋਰ ਹਾਜ਼ਰ ਸਨ |