15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਜਗਮੀਤ ਸਿੰਘ ਬਰਾੜ ਵਲੋਂ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 23-05-2026
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਵਾਰਡਾਂ ਵਿਚ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਉਨ੍ਹਾਂ ਵਾਰਡ ਨੰਬਰ 18 ਵਿਖੇ ਭਾਜਪਾ ਉਮੀਦਵਾਰ ਰਾਜ ਕੁਮਾਰ ਸੇਤੀਆ ਦੇ ਹੱਕ ਵਿਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ 'ਚ ਭਾਜਪਾ ਉਮੀਦਵਾਰਾਂ ਨੂੰ ਬਹੁਮਤ ਨਾਲ ਜਿਤਾਇਆ ਜਾਵੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ ਹਨ, ਜਿਸ ਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ 2027 ਵਿਚ ਸੂਬੇ 'ਚ ਭਾਜਪਾ ਸਰਕਾਰ ਲਿਆਉਣ ਲਈ ਨਗਰ ਕੌਂਸਲ ਚੋਣਾਂ ਵਿਚ ਵੱਡੀ ਜਿੱਤ ਦੇ ਕੇ ਪਾਰਟੀ ਨੂੰ ਸੂਬੇ ਵਿਚ ਮਜ਼ਬੂਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸੂਬੇ ਵਿਚ ਭਾਜਪਾ ਸਰਕਾਰ ਬਣਦੀ ਹੈ, ਤਾਂ ਕੇਂਦਰ ਸਰਕਾਰ ਦੀ ਮਦਦ ਨਾਲ ਰਾਜ ਤਰੱਕੀ ਤੇ ਖ਼ੁਸ਼ਹਾਲੀ ਵੱਲ ਵਧੇਗਾ | ਉਨ੍ਹਾਂ ਕਿਹਾ ਕਿ ਭਾਜਪਾ ਸ਼ਹਿਰ ਦੇ ਵਿਕਾਸ ਤੇ ਤਰੱਕੀ ਲਈ ਵਚਨਬੱਧ ਹੈ | ਇਸ ਮੌਕੇ ਭਾਈ ਰਾਹੁਲ ਸਿੰਘ ਸਿੱਧੂ, ਭਾਰਤ ਭੂਸ਼ਣ ਬਿੰਟਾ ਬਾਂਸਲ, ਪੁਸ਼ਪਿੰਦਰ ਸਿੰਘ ਭੰਡਾਰੀ ਤੇ ਐਡਵੋਕੇਟ ਅਰਮਾਨਜੋਤ ਸਿੰਘ ਬਰਾੜ ਨੇ ਵੀ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿਚ ਪ੍ਰੇਰਿਆ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਵਾਰਡ ਨੰਬਰ 4 ਤੇ 5 ਦੇ ਉਮੀਦਵਾਰਾਂ ਦੇ ਹੱਕ 'ਚ ਵਿਸ਼ਾਲ ਚੋਣ ਜਲਸਾ ਅਗਲੀ ਖ਼ਬਰ ਵਾਰਡ ਨੰਬਰ 30 ਤੋਂ 'ਆਪ' ਉਮੀਦਵਾਰ ਰਾਜ ਰਾਣੀ ਵਲੋਂ ਚੋਣ ਮੁਹਿੰਮ ਤੇਜ਼
Ad Position 24