02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਰਣਜੀਤ ਸਿੰਘ ਔਲਖ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਦਿਹਾਤੀ ਦੇ ਨਾਲ ਸ਼ਹਿਰੀ ਪ੍ਰਧਾਨ ਵੀ ਨਿਯੁਕਤ

Ad Position 21
No active advertisement
ਅਜੀਤ ਡੈਸਕ 24-05-2026
ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ ਨੇ ਇਕ ਪ੍ਰੈਸ ਬਿਆਨ ਜਾਰੀ ਕਰ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਦਿਹਾਤੀ ਦੇ ਪ੍ਰਧਾਨ ਰਣਜੀਤ ਸਿੰਘ ਔਲਖ ਨੂੰ ਫ਼ਰੀਦਕੋਟ ਸ਼ਹਿਰੀ ਪ੍ਰਧਾਨ ਦੀ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ ਤਾਂ ਕਿ ਸ਼ਹਿਰੀ ਪ੍ਰਧਾਨ ਦੀ ਨਵੀਂ ਨਿਯੁਕਤੀ ਹੋਣ ਤੱਕ ਪਾਰਟੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ | ਸ: ਕੋਹਲੀ ਨੇ ਆਸ ਪ੍ਰਗਟਾਈ ਕਿ ਜਿਸ ਤਰ੍ਹਾਂ ਰਣਜੀਤ ਸਿੰਘ ਔਲਖ ਨੇ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ ਨਾਲ ਜਥੇਬੰਦੀ ਨੂੰ ਦਿਹਾਤੀ ਖੇਤਰ ਵਿਚ ਮਜ਼ਬੂਤ ਕੀਤਾ ਹੈ ਉਹ ਉਸੇ ਤਰ੍ਹਾਂ ਸ਼ਹਿਰੀ ਜਥੇ ਦੇ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੀ ਪਾਲਿਸੀ ਅਨੁਸਾਰ ਅਗਲੇ ਪ੍ਰੋਗਰਾਮ ਉਲੀਕਣਗੇ | ਇੱਥੇ ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਫ਼ਰੀਦਕੋਟ ਸ਼ਹਿਰੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਭੋਲੂਵਾਲਾ ਬੀਤੇ ਦਿਨੀਂ ਆਪਣੇ ਕੁਝ ਸਾਥੀਆਂ ਸਮੇਤ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਮਿਲਣ ਗਏ ਸਨ | ਸ਼ੰਕਾਂ ਜਤਾਈ ਜਾ ਰਹੀ ਹੈ ਕਿ ਇਸੇ ਕਾਰਨ ਹੀ ਉਨ੍ਹਾਂ ਤੋਂ ਇਹ ਅਹੁਦਾ ਵਾਪਸ ਲਿਆ ਗਿਆ ਹੋ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਦਾ 30 ਮਈ ਨੂੰ ਕਰਨਗੇ ਸਨਮਾਨ <br/> ਅਗਲੀ ਖ਼ਬਰ ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਦੀ ਚੋਣ 31 ਨੂੰ <br/>
Ad Position 24
No active advertisement