ਕੋਟਕਪੂਰਾ, 23 ਮਈ (ਮੋਹਰ ਸਿੰਘ ਗਿੱਲ)-ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਆਪਣਾ ਨਾਮ ਮੈਰਿਟ ਸੂਚੀ ਵਿਚ ਦਰਜ ਕਰਵਾਉਣ ਵਾਲੇ ਹੋਣਹਾਰ ਬੱਚਿਆਂ ਦਾ ਸਨਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਪਣੇ ਮੁਬਾਰਕ ਹੱਥਾਂ ਨਾਲ ਕਰਨਗੇ | ਕਲੱਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ 30 ਮਈ ਦਿਨ ਸ਼ਨੀਵਾਰ ਨੂੰ ਸਵੇਰੇ ਠੀਕ 10 ਵਜੇ ਸੰਗਮ ਪੈਲੇਸ ਫ਼ਰੀਦਕੋਟ ਰੋਡ ਕੋਟਕਪੂਰਾ ਵਿਖੇ ਇਹ ਸਨਮਾਨ ਕੀਤਾ ਜਾਵੇਗਾ | ਪੋ੍ਰਜੈਕਟ ਇੰਚਾਰਜ ਪ੍ਰੋ. ਐਚ.ਐਸ. ਪਦਮ, ਮੁਖਤਿਆਰ ਸਿੰਘ ਮੱਤਾ, ਸੋਮਨਾਥ ਅਰੋੜਾ ਨੇ ਦੱਸਿਆ ਹੈ ਕਿ ਇਸ ਦੌਰਾਨ ਪੰਜਾਬ ਦੀ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ ਵਾਲੇ 278 ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਜਾਵੇਗਾ |