03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ 26 ਤੋਂ ਅਕਾਲੀ ਉਮੀਦਵਾਰ ਸਿਕੰਦਰ ਸਿੰਘ ਰਾਮਗੜ੍ਹੀਆ ਨੂੰ ਲੱਡੂਆਂ ਨਾਲ ਤੋਲਿਆ <br/>

Ad Position 21
No active advertisement
ਅਜੀਤ ਡੈਸਕ 24-05-2026
ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 26 ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਨੌਜਵਾਨ ਆਗੂ ਸਿਕੰਦਰ ਸਿੰਘ ਰਾਮਗੜ੍ਹੀਆ ਚੋਣ ਮੈਦਾਨ ਵਿਚ ਹਨ | ਉਨ੍ਹਾਂ ਵਲੋਂ ਘਰ-ਘਰ ਜਾ ਕੇ ਜਿੱਥੇ ਵੋਟਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ, ਉੱਥੇ ਉਸ ਦੇ ਹੱਕ ਵਿਚ ਨੁੱਕੜ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਚੋਣ ਮੀਟਿੰਗਾਂ ਕੀਤੀਆਂ ਗਈਆਂ | ਇਸ ਦੌਰਾਨ ਹੀ ਸਿਕੰਦਰ ਸਿੰਘ ਰਾਮਗੜ੍ਹੀਆ ਨੂੰ ਲੱਡੂਆਂ ਨਾਲ ਤੋਲਿਆ ਗਿਆ ਅਤੇ ਪੂਰਨ ਹਮਾਇਤ ਦਾ ਭਰੋਸਾ ਦਿਵਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਮਲੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਸ਼ਕਤੀ ਪ੍ਰਦਰਸ਼ਨ <br/> ਅਗਲੀ ਖ਼ਬਰ ਗਿਆਨ ਅੰਜਨੁ ਸਮਰ ਕੈਂਪ 'ਚ 120 ਵਿਦਿਆਰਥੀਆਂ ਨੇ ਕੀਤੀ ਸ਼ਮੂਲੀਅਤ <br/>
Ad Position 24
No active advertisement