03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਿਧਾਇਕ ਦੀ ਪਤਨੀ ਮਨਪ੍ਰੀਤ ਕੌਰ ਵਲੋਂ ਘਰ-ਘਰ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 24-05-2026
ਜੈਤੋ, 23 ਮਈ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਦੇ ਵਾਰਡ ਨੰਬਰ: 12 ਵਿਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਪੂਰੇ ਜੋਸ਼ ਨਾਲ ਜਾਰੀ ਹੈ | ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਕੁਮਾਰ ਗਰਗ ਦੇ ਹੱਕ ਵਿਚ ਵਿਧਾਇਕ ਅਮੋਲਕ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ | ਚੋਣ ਪ੍ਰਚਾਰ ਦੌਰਾਨ ਮਨਪ੍ਰੀਤ ਕੌਰ ਨੇ ਸ਼ਹਿਰ ਵਾਸੀਆਂ ਨਾਲ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਵਾਰਡ ਦੇ ਵਿਕਾਸ ਲਈ ਪਹਿਲ ਦੇ ਆਧਾਰ 'ਤੇ ਕੰਮ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕ ਹਿੱਤਾਂ ਨੂੰ ਪਹਿਲ ਦਿੰਦੀ ਆਈ ਹੈ ਅਤੇ ਇਮਾਨਦਾਰ ਸੋਚ ਨਾਲ ਹੀ ਇਲਾਕੇ ਦਾ ਸਰਵਪੱਖੀ ਵਿਕਾਸ ਸੰਭਵ ਹੈ | ਉਨ੍ਹਾਂ ਕਿਹਾ ਕਿ ਵਾਰਡ ਵਿਚ ਬੁਨਿਆਦੀ ਸੁਵਿਧਾਵਾਂ 'ਤੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾਣਗੇ | ਮਨਪ੍ਰੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਪੱਖੀ ਸੋਚ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਕੁਮਾਰ ਗਰਗ ਨੂੰ ਭਾਰੀ ਬਹੁਮਤ ਨਾਲ ਕਾਮਯਾਬ ਬਣਾਉਣ | ਚੋਣ ਪ੍ਰਚਾਰ ਦੌਰਾਨ ਸੀਮਾ ਸ਼ਰਮਾ, ਸਰਬਜੀਤ ਕੌਰ, ਪ੍ਰਵੀਨ ਗਰਗ, ਰੇਨੂੰ ਗੋਇਲ ਤੋਂ ਇਲਾਵਾ ਵਡੀ ਗਿਣਤੀ ਵਿਚ ਪਾਰਟੀ ਵਰਕਰ, ਸਮਰਥਕ
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰ: 13 ਤੋਂ ਕਾਂਗਰਸੀ ਉਮੀਦਵਾਰ ਵਰਦੀਪ ਕੌਰ ਸੰਧੂ ਨੇ ਘਰ-ਘਰ ਵੋਟਾਂ ਮੰਗੀਆਂ <br/> ਅਗਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਵਿਰੋਧੀ ਪਾਰਟੀਆਂ ਦੇ ਆਗੂ ਆਪੋ-ਆਪਣੇ ਪੱਖ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੱਬਾਂ ਭਾ...
Ad Position 24
No active advertisement