ਜੈਤੋ, 23 ਮਈ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੀ ਆਪ ਸਰਕਾਰ ਦੇ ਰਾਜ ਵਿਚ ਹਰ ਵਰਗ ਦੁਖੀ ਹੋ ਚੁੱਕਿਆ ਹੈ ਤੇ ਲੋਕਾਂ ਨੂੰ ਆਪਣੇ ਹੱਕ ਪ੍ਰਾਪਤ ਕਰਨ ਲਈ ਸੜਕਾਂ 'ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਰਸ਼ਨ ਸਿੰਘ ਢਿੱਲਵਾਂ ਇੰਚਾਰਜ ਹਲਕਾ ਜੈਤੋ ਕਾਂਗਰਸ ਕਮੇਟੀ ਨੇ ਸਥਾਨਕ ਸ਼ਹਿਰ ਦੀਆਂ ਨਗਰ ਕੌਂਸਲ ਚੋਣਾਂ ਵਿਚ ਵੱਖ-ਵੱਖ ਵਾਰਡਾਂ ਦੇ ਉਮੀਦਵਾਰਾਂ ਦੇ ਹੱਕ ਵਿਚ ਕੀਤੀ ਗਈ ਨੁੱਕੜ ਮੀਟਿੰਗਾਂ ਵਿਚ ਸੰਬੋਧਨ ਕਰਦਿਆਂ ਪ੍ਰਗਟ ਕੀਤੇ | ਦਰਸ਼ਨ ਸਿੰਘ ਢਿੱਲਵਾਂ ਨੇ ਦੱਸਿਆ ਕਿ ਵਾਰਡ ਨੰ: 9 ਦੀ ਉਮੀਦਵਾਰ ਅੰਜੂ ਦੇ ਹੱਕ ਵਿਚ ਘਰ-ਘਰ ਜਾ ਕੇ ਵੋਟਾਂ ਮੰਗੀਆਂ ਅਤੇ ਵੋਟਰਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿਚ ਜਿਤਾਉਣ ਤੇ ਕਾਂਗਰਸ ਪਾਰਟੀ ਦਾ ਨਗਰ ਕੌਂਸਲ ਜੈਤੋ ਦੇ ਪ੍ਰਧਾਨ ਬਣਨ 'ਤੇ ਸ਼ਹਿਰ ਵਿਚ ਵਿਕਾਸ ਕਾਰਜ ਪਹਿਲ ਦੇ ਅਧਾਰ 'ਤੇ ਕਰਵਾਏ ਜਾਣਗੇ | ਇਸ ਮੌਕੇ ਸਾਬਕਾ ਸਰਪੰਚ ਭਗਵੰਤ ਸਿੰਘ ਚੈਨਾ, ਜਗਜੀਤ ਸਿੰਘ ਪ੍ਰਧਾਨ, ਹਰਪਾਲ ਸਿੰਘ ਅਤੇ ਸੱਤਾ ਭਾਊ ਕਾਸਮ ਭੱਟੀ ਆਦਿ ਮੌਜੂਦ ਸਨ |