ਜੈਤੋ, 23 ਮਈ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਯੂਥ ਕਾਂਗਰਸ ਦੇ ਸਪੋਕਸਮੈਨ ਗੁਰਸੇਵਕ ਸਿੰਘ ਜੈਤੋ ਵਲੋਂ ਕਾਂਗਰਸ ਪਾਰਟੀ ਵਿਚ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਈਆਂ ਜਾ ਰਹੀਆ ਸੇਵਾਵਾਂ ਨੂੰ ਵੇਖਦਿਆਂ ਕਾਂਗਰਸ ਹਾਈ ਕਮਾਨ ਨੇ ਗੁਰਸੇਵਕ ਸਿੰਘ ਜੈਤੋ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਐਸ.ਸੀ ਵਿੰਗ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਗੁਰਸੇਵਕ ਸਿੰਘ ਜੈਤੋ ਨੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ | ਉਨ੍ਹਾਂ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਇਕ ਆਮ ਵਰਕਰ ਨੂੰ ਮਾਣ-ਸਤਿਕਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ | ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ, ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਸਾਬਕਾ ਐਮ.ਐਲ.ਏ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਸਾਬਕਾ ਐਮ.ਐਲ.ਏ ਪ੍ਰਕਾਸ਼ ਸਿੰਘ ਭੱਟੀ, ਸਾਬਕਾ ਐਮ.ਐਲ.ਏ ਮਾਸਟਰ ਬਲਦੇਵ ਸਿੰਘ, ਸੀਨੀਅਰ ਕਾਂਗਰਸੀ ਆਗੂ ਅਜੇਪਾਲ ਸਿੰਘ ਸੰਧੂ, ਕਾਂਗਰਸ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਹਰਦੇਵ ਸਿੰਘ ਜੈਤੋ, ਸੂਰਜ ਭਾਰਦਵਾਜ. ਸੰਜੀਵ ਭਾਰਦਵਾਜ, ਸੱਤਾ ਭਾਊ, ਪ੍ਰਭਜੀਤ ਸਿੰਘ ਪ੍ਰਭੀ, ਜਸਵੀਰ ਸਿੰਘ ਚੈਨਾ, ਲਵਦੀਪ ਸ਼ਰਮਾ, ਦਿਨੇਸ਼ ਕੁਮਾਰ ਲਾਲਾ ਬਰਾੜ ਅਤੇ ਪਰਮਜੀਤ ਸਿੰਘ ਆਦਿ ਵਰਕਰਾਂ ਨੇ ਗੁਰਸੇਵਕ ਸਿੰਘ ਜੈਤੋ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਦਿੱਤੀ |