ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਕੋਟਕਪੂਰਾ ਦੇ ਸੇਵਾ ਮੁਕਤ ਪਟਵਾਰੀ ਬਲਵਿੰਦਰ ਸਿੰਘ ਅਤੇ ਰਾਜਿੰਦਰ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦ ਉਨ੍ਹਾਂ ਦੇ ਸਤਿਕਾਰਤ ਪਿਤਾ ਸ: ਗੁਰਦੇਵ ਸਿੰਘ ਬਰਾੜ ਉਮਰ ਕਰੀਬ 90 ਸਾਲ ਬੀਤੇ ਦਿਨੀਂ ਇਸ ਦੁਨੀਆ ਨੂੰ ਅਲਵਿਦਾ ਆਖ ਗੁਰੂ ਦੇ ਚਰਨਾਂ ਵਿਚ ਜਾ ਬਿਰਾਜੇ | ਉਨ੍ਹਾਂ ਦਾ ਅੰਤਿਮ ਸਸਕਾਰ ਬਾਬਾ ਜੀਵਨ ਨਗਰ ਨਜ਼ਦੀਕ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ, ਰਿਸ਼ਤੇਦਾਰ, ਪਰਿਵਾਰਕ ਮੈਂਬਰਾਂ ਤੋਂ ਇਲਾਵਾ ਇਲਾਕਾ ਵਾਸੀ ਹਾਜ਼ਰ ਸਨ | ਇਸ ਦੁੱਖ ਦੀ ਘੜੀ 'ਚ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਅਜੇਪਾਲ ਸਿੰਘ ਸੰਧੂ, ਭਾਈ ਰਾਹੁਲ ਸਿੰਘ ਸਿੱਧੂ, ਅਨੂੰਪ੍ਰਤਾਪ ਸਿੰਘ ਬਰਾੜ, ਆਨੰਤਦੀਪ ਸਿੰਘ ਰੋਮਾ ਬਰਾੜ, ਸੁਖਦੇਵ ਸਿੰਘ ਸੇਵਾ ਮੁਕਤ ਪਟਵਾਰੀ, ਬੂਟਾ ਸਿੰਘ ਪਟਵਾਰੀ, ਰਜਿੰਦਰ ਸਿੰਘ ਸਰਾਂ ਸੇਵਾ ਮੁਕਤ ਤਹਿਸੀਲਦਾਰ, ਬੇਅੰਤ ਸਿੰਘ ਮੈਨੇਜਰ, ਬੇਅੰਤ ਸਿੰਘ ਸਿੱਧੂ, ਮਾਸਟਰ ਮਨੋਹਰ ਲਾਲ, ਕੁਲਦੀਪ ਸਿੰਘ ਟੋਨੀ, ਸਵਰਨ ਸਿੰਘ ਵਿਰਦੀ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ, ਐਡਵੋਕੇਟ ਪ੍ਰੀਤ ਰਵਿੰਦਰ ਸਿੰਘ, ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ ਆਦਿ ਨੇ ਦੁਖੀ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ |