ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੇ ਭਰਾ ਅਤੇ ਨਗਰ ਕੌਂਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸਤਪਾਲ ਪਠੇਲਾ ਦੇ ਸਪੁੱਤਰ ਐਡਵੋਕੇਟ ਪਰੀਜਾਤ ਹੈਪੀ ਪਠੇਲਾ ਦੀ ਚੋਣ ਮੁਹਿੰਮ ਪੂਰੀ ਤਰ੍ਹਾਂ ਭਖ ਚੁੱਕੀ ਹੈ | ਉਹ ਭਾਜਪਾ ਵਲੋਂ ਵਾਰਡ ਨੰਬਰ 26 ਤੋਂ ਉਮੀਦਵਾਰ ਹਨ | ਵਾਰਡ ਵਾਸੀਆਂ ਵਲੋਂ ਸ੍ਰੀ ਪਠੇਲਾ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ | ਮੁਹੱਲੇ ਦੇ ਵਾਸੀਆਂ ਸਮੇਤ ਔਰਤਾਂ ਵੀ ਇਕ ਵੱਖਰਾ ਗਰੁੱਪ ਬਣਾ ਕੇ ਪ੍ਰਚਾਰ ਵਿਚ ਜੁਟੀਆਂ ਹੋਈਆਂ ਹਨ | ਗੱਲਬਾਤ ਕਰਦਿਆਂ ਰਾਜੇਸ਼ ਗੋਰਾ ਪਠੇਲਾ ਨੇ ਕਿਹਾ ਕਿ ਸਾਡਾ ਪਰਿਵਾਰ ਲੰਮੇ ਸਮੇਂ ਤੋਂ ਰਾਜਨੀਤਿਕ ਤੇ ਸਮਾਜਿਕ ਸੇਵਾ ਦੇ ਖੇਤਰ ਵਿਚ ਸਰਗਰਮ ਹੈ | ਮੇਰੇ ਪਿਤਾ ਨੇ ਲਗਾਤਾਰ ਕੌਂਸਲਰ ਵਜੋਂ ਸੇਵਾਵਾਂ ਨਿਭਾਈਆਂ ਅਤੇ ਹੁਣ ਵੀ ਉਨ੍ਹਾਂ ਦੇ ਆਸ਼ੀਰਵਾਦ ਨਾਲ ਵੋਟਰਾਂ ਵਲੋਂ ਚੰਗੀ ਹਮਾਇਤ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੀ ਪ੍ਰਮੁੱਖ ਰਾਜਸੀ ਪਾਰਟੀ ਹੈ ਅਤੇ 2027 ਦੀਆਂ ਚੋਣਾਂ ਵਿਚ ਪੰਜਾਬ 'ਚ ਡਬਲ ਇੰਜਨ ਦੀ ਸਰਕਾਰ ਲਿਆਉਣ ਲਈ ਨਗਰ ਕੌਂਸਲ ਚੋਣਾਂ ਵਿਚ ਭਾਜਪਾ ਨੂੰ ਮੌਜੂਦ ਕਰਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਵਾਰਡ ਨੰਬਰ 26 ਤੋਂ ਇਲਾਵਾ ਹੋਰ ਵੀ ਸਾਰੇ ਵਾਰਡਾਂ ਵਿਚ ਭਾਜਪਾ ਉਮੀਦਵਾਰਾਂ ਨੂੰ ਬਹੁਮਤ ਨਾਲ ਜਿਤਾਇਆ ਜਾਵੇ |