ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਵਾਰਡ ਨੰਬਰ 7 ਤੋਂ ਸਮਾਜ ਸੇਵਕ ਰਵਿੰਦਰ ਪਾਲ ਸਿੰਘ ਢਿੱਲੋਂ ਦੇ ਮਾਤਾ ਜਗਜੀਤ ਕੌਰ ਢਿੱਲੋਂ ਭਾਜਪਾ ਦੇ ਉਮੀਦਵਾਰ ਹਨ | ਉਨ੍ਹਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਦਫ਼ਤਰ ਵਿਖੇ ਜਗਮੀਤ ਸਿੰਘ ਬਰਾੜ ਸਾਬਕਾ ਐੱਮ.ਪੀ., ਰਾਜੇਸ਼ ਗੋਰਾ ਪਠੇਲਾ ਸਾਬਕਾ ਜ਼ਿਲ੍ਹਾ ਪ੍ਰਧਾਨ, ਗੁਰਚਰਨ ਸਿੰਘ ਸੰਧੂ ਸੂਬਾ ਜਨਰਲ ਸਕੱਤਰ ਕਿਸਾਨ ਮੋਰਚਾ, ਭਾਈ ਰਾਹੁਲ ਸਿੰਘ ਸਿੱਧੂ, ਭਾਰਤ ਭੂਸ਼ਣ ਬਿੰਟਾ ਬਾਂਸਲ, ਸੰਦੀਪ ਕੁਮਾਰ ਗਿਰਧਰ, ਬਲਵਿੰਦਰ ਸਿੰਘ ਮਿੰਕਲ ਬਜਾਜ ਸਮੇਤ ਹੋਰ ਆਗੂ ਪਹੁੰਚੇ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਵਾਰਡ ਦੀ ਤਰੱਕੀ ਅਤੇ ਵਿਕਾਸ ਲਈ ਆਪਣਾ ਕੀਮਤੀ ਵੋਟ ਜਗਜੀਤ ਕੌਰ ਨੂੰ ਪਾ ਕੇ ਕਾਮਯਾਬ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਭਾਜਪਾ ਸ਼ਹਿਰ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਵਚਨਬੱਧ ਹੈ | ਰਵਿੰਦਰ ਪਾਲ ਸਿੰਘ ਢਿੱਲੋਂ ਵਲੋਂ ਸਮੂਹ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਮੁਨੀਸ਼ ਦੂਆ, ਗੁਰਸੇਵਕ ਸਿੰਘ ਰੋੜਾਂਵਾਲਾ, ਰਾਜੇਸ਼ਵਰ ਸਿੰਘ ਬਰਾੜ, ਬਲਜੀਤ ਸਿੰਘ ਭੁੱਟੀਵਾਲਾ ਆਦਿ ਹਾਜ਼ਰ ਹਾਜ਼ਰ ਸਨ |