ਕੋਟਕਪੂਰਾ, 24 ਮਈ (ਮੋਹਰ ਸਿੰਘ ਗਿੱਲ)-ਨਗਰ ਕੌਂਸਲ ਕੋਟਕਪੁੂਰਾ ਦੇ ਵਾਰਡ ਨੰਬਰ 9 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੀਰ ਕੌਰ ਪਤਨੀ ਸਵਰਨ ਸਿੰਘ ਮੌਂਗਾ ਵਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਸਮੁੱਚੇ ਵਾਰਡ ਦੀਆਂ ਗਲੀਆਂ ਅਤੇ ਮੁਹੱਲਿਆਂ ਵਿਚ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੇ ਚਾਰ ਸਾਲਾਂ ਦੇ ਰਾਜ ਭਾਗ ਦੌਰਾਨ ਕੀਤੇ ਗਏ ਕੰਮਾਂ ਦੇ ਆਧਾਰ 'ਤੇ ਵੋਟਾਂ ਪਾਉਣ ਦੀ ਮੰਗ ਕੀਤੀ ਜਾ ਰਹੀ ਹੈ | ਉਨਾਂ ਦੀ ਇਸ ਚੋਣ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਅਰਵਿੰਦ ਨਗਰ ਦੇ ਵਸਨੀਕਾਂ ਅਤੇ ਹੋਰ ਵੱਖ-ਵੱਖ ਵਾਰਡ ਨੰਬਰ 9 ਦੇ ਮੁਹੱਲਾ ਵਾਸੀਆਂ ਸੰਦੀਪ ਸਿੰਘ, ਹਰਦੀਪ ਸਿੰਘ, ਸੇਵਕ ਗਿੱਲ, ਗੁਰਮੀਤ ਸਿੰਘ, ਰਾਮ ਸਿੰਘ, ਯਾਦਵਿੰਦਰ ਸਿੰਘ, ਸੁਖਜਿੰਦਰ ਸਿੰਘ, ਅਮਰ ਸਿੰਘ, ਗੁਰਤੇਜ ਸਿੰਘ, ਮਨਜੀਤ ਸ਼ਰਮਾ, ਬੂਟਾ ਸਿੰਘ, ਗਗਨਪ੍ਰੀਤ ਸਿੰਘ, ਸਮਾਜ ਸੇਵੀ ਰਾਜਿੰਦਰ ਥਾਪਰ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਇੰਜਨੀਅਰ ਸੁਖਜੀਤ ਸਿੰਘ ਢਿੱਲਵਾਂ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਮਿੰਟੂ ਗਿੱਲ, ਸੋਹਣ ਸਿੰਘ ਮੌਂਗਾ ਅਤੇ ਬੇਟੇ ਮਨਦੀਪ ਮੌਂਗਾ ਆਦਿ ਪੂਰੀ ਸਰਗਰਮੀ ਨਾਲ ਕੰਮ ਕਰ ਰਹੇ ਹਨ | ਜਸਵੀਰ ਕੌਰ ਨੇ ਆਪਣੀ ਚੋਣ ਮੁਹਿੰਮ ਦੌਰਾਨ ਮੁਹੱਲੇ ਦੇ ਸਮੁੱਚੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਅਤੇ ਹਰ ਪਰਿਵਾਰ ਦੇ ਦੁੱਖ-ਸੁੱਖ ਵਿਚ ਸ਼ਰੀਕ ਹੋਣ ਦੇ ਨਾਂਅ 'ਤੇ ਆਪਣੇ ਹੱਕ ਵਿਚ ਵੋਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ |